14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮਿਸ਼ਨ ਟੀ. ਬੀ. ਮੁਕਤ ਪੰਚਾਇਤ ਤਹਿਤ ਪਿੰਡ ਕਲਵਾਂ ’ਚ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 16-07-2026
ਕਾਹਨਪੁਰ ਖੂਹੀ, 15 ਜੁਲਾਈ (ਗੁਰਬੀਰ ਸਿੰਘ ਵਾਲੀਆ)-ਜ਼ਿਲ੍ਹਾ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਮਿਸ਼ਨ ਟੀ.ਬੀ. ਮੁਕਤ ਪੰਚਾਇਤ ਤਹਿਤ ਪਿੰਡ ਕਲਵਾਂ ਵਿਖੇ ਟੀਬੀ (ਤਪਦਿਕ) ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਲੋਕਾਂ ਨੂੰ ਟੀਬੀ ਦੇ ਲੱਛਣਾਂ, ਬਚਾਅ, ਜਾਂਚ ਅਤੇ ਮੁਫ਼ਤ ਇਲਾਜ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਸਮੇਂ ਸਿਰ ਮਰੀਜ਼ਾਂ ਦੀ ਪਛਾਣ ਕਰਨਾ ਸੀ। ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੂਪਨਗਰ ਦੇ ਸਾਰੇ ਪਿੰਡਾਂ ਵਿਚ ਮਿਸ਼ਨ ਟੀਬੀ ਮੁਕਤ ਪੰਚਾਇਤ ਅਧੀਨ ਅਜਿਹੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋ ਹਫ਼ਤਿਆਂ ਤੋਂ ਵੱਧ ਖੰਘ ਰਹਿਣਾ, ਭੁੱਖ ਘੱਟ ਲੱਗਣਾ, ਸ਼ਾਮ ਵੇਲੇ ਬੁਖ਼ਾਰ ਆਉਣਾ, ਬਲਗਮ ਵਿਚ ਖ਼ੂਨ ਆਉਣਾ, ਭਾਰ ਘਟਣਾ ਜਾਂ ਸਰੀਰ ’ਤੇ ਗੰਢਾਂ ਬਣਨਾ ਟੀਬੀ ਦੇ ਮੁੱਖ ਲੱਛਣ ਹੋ ਸਕਦੇ ਹਨ। ਅਜਿਹੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਜਾਂਚ ਕਰਵਾਈ ਜਾਵੇ, ਜਿੱਥੇ ਟੀ.ਬੀ. ਦੀ ਜਾਂਚ ਅਤੇ ਇਲਾਜ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਹੈ। ਕੈਂਪ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਲੋਕਾਂ ਨੂੰ ਟੀ.ਬੀ. ਸਬੰਧੀ ਕਿਸੇ ਵੀ ਲੱਛਣ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਸਮੇਂ ਸਿਰ ਜਾਂਚ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਪਿੰਡ ਦੇ ਪਤਵੰਤਿਆਂ ਨੂੰ ’ਨਿਕਸ਼ੈ ਮਿੱਤਰ’ ਬਣ ਕੇ ਟੀ.ਬੀ. ਮਰੀਜ਼ਾਂ ਨੂੰ ਪੋਸ਼ਣ, ਸਮਾਜਿਕ ਅਤੇ ਮਨੋਵਿਗਿਆਨਕ ਸਹਿਯੋਗ ਦੇਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਰਪੰਚ ਗੁਰਜੀਤ ਸਿੰਘ ਗੋਲਡੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਮਹਿੰਦਰ ਸਿੰਘ ਨੰਬਰਦਾਰ, ਭਾਗ ਸਿੰਘ ਨੰਬਰਦਾਰ, ਬਚਿੱਤਰ ਸਿੰਘ ਬਲਾਕ ਪ੍ਰਧਾਨ, ਬਲਵੀਰ ਸਿੰਘ, ਸੋਮ ਸਿੰਘ, ਬਾਬਾ ਸੁੱਚਾ ਸਿੰਘ, ਪ੍ਰਿੰਸੀਪਲ ਭਾਗ ਸਿੰਘ, ਹੁਸ਼ਿਆਰ ਸਿੰਘ, ਪੰਚ ਸੰਜੀਵ ਕੁਮਾਰ, ਪਵਨ ਕੁਮਾਰ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੀ. ਬੀ. ਦੇ ਬਚਾਓ ਸੰਬੰਧੀ ਗੰਭੀਰਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਜਸਵਿੰਦਰ ਸਿੰਘ ਭੱਠਲ ਟਰਾਂਸਪੋਰਟ ਏਕਤਾ ਲਾਈਨ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ ਬਣੇ
Ad Position 24