13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮੋਰਿੰਡਾ ਇਲਾਕੇ ’ਚ ਮਮਤਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 16-07-2026
ਮੋਰਿੰਡਾ, 15 ਜੁਲਾਈ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਚ ਮਮਤਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਗਰਭਵਤੀ ਮਹਿਲਾਵਾਂ ਅਤੇ 5 ਸਾਲ ਤੱਕ ਦੇ ਬੱਚਿਆਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਗੋਬਿੰਦ ਟੰਡਨ ਨੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਸਮੇਂ-ਸਮੇਂ ਤੇ ਜਾਂਚ ਕਰਵਾਉਣਾ, ਸੰਸਥਾਗਤ ਜਣੇਪੇ ਨੂੰ ਤਰਜੀਹ ਦੇਣਾ ਅਤੇ ਨਵਜੰਮੇ ਬੱਚੇ ਦਾ ਸਮੇਂ ਸਿਰ ਟੀਕਾਕਰਨ ਕਰਵਾਉਣਾ ਮਾਂ ਅਤੇ ਬੱਚੇ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ। ਇਸ ਮੌਕੇ ਗੁਰਜੀਤ ਕੌਰ ਸੀ.ਐਚ.ਓ. ਨੇ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖੁਰਾਕ, ਨਿੱਜੀ ਸਫ਼ਾਈ, ਜਨਮ ਤੋਂ ਇਕ ਘੰਟੇ ਦੇ ਅੰਦਰ ਦੁੱਧ ਪਿਲਾਉਣਾ, ਪਹਿਲੇ ਛੇ ਮਹੀਨੇ ਤੱਕ ਸਿਰਫ ਮਾਂ ਦਾ ਦੁੱਧ ਦੇਣਾ ਅਤੇ ਬੱਚਿਆਂ ਦਾ ਰੁਟੀਨ ਟੀਕਾਕਰਨ ਪੂਰਾ ਕਰਵਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਬੇਅੰਤ ਸਿੰਘ ਸਿਹਤ ਕਰਮਚਾਰੀ, ਸੁੰਦਰੀ ਦੇਵੀ, ਸਮੂਹ ਸੀ.ਐੱਚ.ਓਜ਼, ਏ.ਐੱਨ.ਐੱਮਜ਼, ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਹੀਂ ਨਿੱਕਲ ਰਿਹਾ ਮੋਰਿੰਡਾ ’ਚ ਸਫ਼ਾਈ ਦਾ ਕੋਈ ਹੱਲ, ਲੋਕਾਂ ਦਾ ਜਿਊਣਾ ਹੋਇਆ ਦੁੱਭਰ ਅਗਲੀ ਖ਼ਬਰ ਭਾਕਿਯੂ (ਚੜੂਨੀ) ਵਲੋਂ ਮੋਟਰਸਾਈਕਲ ਮਾਰਚ
Ad Position 24