10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਭਾਜਪਾ ਨੇ ‘ਸਵੱਛ ਭਾਰਤ ਮੁਹਿੰਮ’ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਫ਼ਾਈ ਮੁਹਿੰਮ ਚਲਾਈ

Ad Position 21
No active advertisement
ਅਜੀਤ ਡੈਸਕ 17-07-2026
ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ ਐਸ ਨਿੱਕੂਵਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਸਵੱਛ ਭਾਰਤ’ ਤਹਿਤ ਭਾਜਪਾ ਦੇ ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਧਨੇੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਅਤੇ ਸ਼ਹਿਰ ਨੂੰ ਸੁੰਦਰ ਤੇ ਸਵੱਛ ਰੱਖਣ ਲਈ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਰਾਮ ਪਿਆਰੀ, ਅਮਰੀਕ ਸਿੰਘ, ਰਵੀ ਦੱਤ, ਦਲਜੀਤ ਸਿੰਘ ਮਾਂਗੇਵਾਲ, ਗੁਰਵਿੰਦਰ ਸਿੰਘ, ਮਹਿੰਦਰ ਪਾਲ, ਸੁਭਾਸ ਚੰਦ, ਜੀਤ ਰਾਮ, ਪ੍ਰਦੀਪ ਕੁਮਾਰ, ਧਰਮ ਪਾਲ, ਬਿਸ਼ਨ ਦਾਸ, ਯੋਗ ਰਾਜ, ਬਹਾਦਰ ਸਿੰਘ ਰਾਣਾ, ਰੋਸ਼ਨ ਲਾਲ, ਤਰਸੇਮ ਡਾਂਗੀ, ਅਵਤਾਰ ਸਿੰਘ ਸੋਨੀ ਤੇ ਮਨੋਜ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਵਿਚ ਜ਼ਖ਼ਮੀ ਤੇ ਬਿਮਾਰ ਸਾਂਢਾਂ ਨੂੰ ਗਊਸ਼ਾਲਾ ਪਹੁੰਚਾ ਕੇ ਇਲਾਜ ਸ਼ੁਰੂ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹਲਕਾ ਵਿਧਾਇਕ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
Ad Position 24