05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਫ਼ਾਈ ਕਰਮਚਾਰੀਆਂ ਦੀ ਅਣਦੇਖੀ ਕਾਰਨ ਸ਼ਹਿਰ ਗੰਦਗੀ ਦੀ ਲਪੇਟ ’ਚ-ਵਿਸਕੀ

Ad Position 21
No active advertisement
ਅਜੀਤ ਡੈਸਕ 18-07-2026
ਸਰਕਾਰ ਤੁਰੰਤ ਦਖ਼ਲ ਦੇ ਕੇ ਹੜਤਾਲ ਖ਼ਤਮ ਕਰਵਾਏ
ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਪਿਛਲੇ ਕਰੀਬ 11 ਦਿਨਾਂ ਤੋਂ ਹੜਤਾਲ ’ਤੇ ਬੈਠੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕਰਨ ਵਿਚ ਪੰਜਾਬ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦਾ ਸਭ ਤੋਂ ਜੋਖ਼ਮ ਭਰਿਆ ਅਤੇ ਮਹੱਤਵਪੂਰਨ ਕੰਮ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਨਿਗੂਣੀਆਂ ਤਨਖ਼ਾਹਾਂ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਵਿਸਕੀ ਨੇ ਕਿਹਾ ਕਿ ਵਿਕਸਿਤ ਦੇਸ਼ਾਂ ਵਿਚ ਸਫ਼ਾਈ ਕਰਮਚਾਰੀਆਂ ਨੂੰ ਉੱਚੀਆਂ ਤਨਖ਼ਾਹਾਂ ਅਤੇ ਪੂਰਾ ਮਾਣ-ਸਨਮਾਨ ਦਿੱਤਾ ਜਾਂਦਾ ਹੈ, ਪਰ ਸਾਡੇ ਦੇਸ਼ ਵਿਚ ਇਸ ਵਰਗ ਨੂੰ ਅਕਸਰ ਅਣਗੌਲਿਆ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦਾ ਮਸਲਾ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ ਅਤੇ ਸਰਕਾਰ ਨੂੰ ਇਸ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਇਸ਼ਤਿਹਾਰਾਂ ਅਤੇ ਪ੍ਰਚਾਰ ’ਤੇ ਕਰੋੜਾਂ ਰੁਪਏ ਖਰਚ ਕਰਨ ਦੀ ਬਜਾਏ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਕਰਮਚਾਰੀ ਸਮਾਜ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਉਨ੍ਹਾਂ ਨੂੰ ਪੱਕੀ ਰੋਜ਼ੀ-ਰੋਟੀ ਅਤੇ ਬਣਦੇ ਹੱਕ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਵਿਸਕੀ ਨੇ ਕਿਹਾ ਕਿ ਹੜਤਾਲ ਕਾਰਨ ਸ਼ਹਿਰਾਂ ਵਿਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ, ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਸੜਕਾਂ ’ਤੇ ਖੜ੍ਹਾ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਵਧ ਗਿਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨ ਕੇ ਹੜਤਾਲ ਖਤਮ ਕਰਵਾਈ ਜਾਵੇ ਤਾਂ ਜੋ ਸ਼ਹਿਰਾਂ ਵਿਚ ਸਫ਼ਾਈ ਵਿਵਸਥਾ ਮੁੜ ਬਹਾਲ ਹੋ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਸਿਹਤ ਸੰਬੰਧੀ ਖ਼ਤਰੇ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ 17 ਜੁਲਾਈ 2020 ਦਾ ਪੱਤਰ ਸਾੜ ਕੇ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਖੱਤਰੀ ਵੈੱਲਫੇਅਰ ਬੋਰਡ ਦਾ ਚੇਅਰਮੈਨ ਬਣਨ ’ਤੇ ਪਰਵਿੰਦਰਪਾਲ ਸਿੰਘ ਬਿੰਟਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
Ad Position 24
No active advertisement