05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

17 ਜੁਲਾਈ 2020 ਦਾ ਪੱਤਰ ਸਾੜ ਕੇ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 18-07-2026
ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਰੂਪਨਗਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੈਲੀ ਕਰਕੇ ਪੰਜਾਬ ਸਰਕਾਰ ਦੇ 17 ਜੁਲਾਈ 2020 ਦੇ ਪੱਤਰ ਦੀਆਂ ਕਾਪੀਆਂ ਸਾੜੀਆਂ। ਮੁਲਾਜ਼ਮਾਂ ਨੇ ਮੰਗ ਕੀਤੀ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ’ਤੇ ਕੇਂਦਰ ਦੇ ਸੱਤਵੇਂ ਤਨਖ਼ਾਹ ਕਮਿਸ਼ਨ ਦੀ ਬਜਾਏ ਪੰਜਾਬ ਦਾ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕੀਤਾ ਜਾਵੇ। ਰੈਲੀ ਨੂੰ ਸੰਬੋਧਨ ਕਰਦਿਆਂ ਕਾ. ਰਾਧੇ ਸ਼ਿਆਮ, ਸੁਖਦੇਵ ਸਿੰਘ ਸੁਰਤਾਪੁਰੀ, ਨਰਿੰਦਰ ਸਿੰਘ ਸੈਣੀ, ਰਾਮ ਕੁਮਾਰ, ਮਦਨ ਗੋਪਾਲ, ਗੁਰਵਿੰਦਰ ਸਿੰਘ ਹਜ਼ਾਰਾ, ਹਰਜਿੰਦਰ ਸਿੰਘ ਅਤੇ ਰਾਮ ਦਾਸ ਨੇ ਸਰਕਾਰ ਤੋਂ 18 ਫ਼ੀਸਦੀ ਡੀ. ਏ. ਜਾਰੀ ਕਰਨ, ਛੇਵੇਂ ਤਨਖ਼ਾਹ ਕਮਿਸ਼ਨ ਦਾ ਬਕਾਇਆ ਅਤੇ ਏਰੀਅਰ ਇਕਮੁਸ਼ਤ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਅਤੇ ਤਰੱਕੀ ਪ੍ਰਾਪਤ ਕਰਮਚਾਰੀਆਂ ’ਤੇ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਇਸ ਮੌਕੇ ਹਰਬੰਸ ਸਿੰਘ, ਨਸੀਬ ਸਿੰਘ, ਬਲਵਿੰਦਰ ਸਿੰਘ, ਗਗਨ ਰਾਣਾ, ਕਰਮ ਸਿੰਘ, ਨਵਦੀਪ ਕੌਰ, ਹਰਿੰਦਰ ਸਿੰਘ ਬਾਲਾ, ਨਿਰਮਲ ਸਿੰਘ, ਮਾਨ ਸਿੰਘ, ਜਸਵਿੰਦਰ ਸਿੰਘ ਔਲਖ, ਦੇਸ ਰਾਜ ਘਈ, ਰਾਮ ਪਾਲ, ਰਜਿੰਦਰ ਸਿੰਘ ਅਤੇ ਰਣਵੀਰ ਸਿੰਘ ਵੀ ਹਾਜ਼ਰ ਸਨ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ 7 ਅਗਸਤ 2026 ਨੂੰ ਸੈਕਟਰ-39, ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ ਅਤੇ ਲੋੜ ਪੈਣ ’ਤੇ ਮਾਸ ਲੀਵ, ਹੜਤਾਲ ਤੇ ਹੋਰ ਤਿੱਖੇ ਸੰਘਰਸ਼ ਸ਼ੁਰੂ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਮਮਤਾ ਦਿਵਸ ਮਨਾਇਆ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਅਣਦੇਖੀ ਕਾਰਨ ਸ਼ਹਿਰ ਗੰਦਗੀ ਦੀ ਲਪੇਟ ’ਚ-ਵਿਸਕੀ
Ad Position 24
No active advertisement