05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਹੜ੍ਹਾਂ ਦੀ ਰੋਕਥਾਮ ਲਈ ਪਹਿਲਾਂ ਤੋਂ ਕੀਤੀ ਗਈ ਤਿਆਰੀ ਹੀ ਸਭ ਤੋਂ ਪ੍ਰਭਾਵੀ ਬਚਾਅ-ਡੀ. ਸੀ.

Ad Position 21
No active advertisement
ਅਜੀਤ ਡੈਸਕ 18-07-2026
ਰੂਪਨਗਰ, 17 ਜੁਲਾਈ (ਯਸ਼ਵੰਤ ਬੱਸੀ)- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਹੜ੍ਹਾਂ ਦੀ ਰੋਕਥਾਮ, ਬਚਾਅ ਤੇ ਰਾਹਤ ਪ੍ਰਬੰਧਾਂ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਦੇ ਸਮੂਹ ਸਬੰਧਿਤ ਵਿਭਾਗਾਂ ਦੀਆਂ ਤਿਆਰੀਆਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਪਹਿਲਾਂ ਤੋਂ ਕੀਤੀਆਂ ਗਈਆਂ ਤਿਆਰੀ ਹੀ ਸਭ ਤੋਂ ਪ੍ਰਭਾਵੀ ਬਚਾਅ ਕਾਰਜ ਸਾਬਤ ਹੁੰਦਾ ਹੈ ਜਿਸ ਲਈ ਸਾਰੇ ਅਧਿਕਾਰੀ ਆਪਣੇ ਵਿਭਾਗੀ ਕਾਰਗੁਜ਼ਾਰੀ ਵਿਚ ਕੋਈ ਕਮੀ ਨਾ ਰੱਖਣ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਤੇ ਸੰਵੇਦਨਸ਼ੀਲ ਪਿੰਡਾਂ ਅਤੇ ਨੀਵੇਂ ਇਲਾਕਿਆਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਅਤੇ ਸਮੂਹ ਸਬ-ਡਿਵੀਜ਼ਨਲ ਮੈਜਿਸਟਰੇਟਾਂ ਨੂੰ ਅਜਿਹੇ ਖੇਤਰਾਂ ਦੀ ਲਗਾਤਾਰ ਨਿਗਰਾਨੀ ਕਰਨ, ਸਥਿਤੀ ਦਾ ਨਿਯਮਤ ਮੁਲਾਂਕਣ ਕਰਨ ਅਤੇ ਲੋੜ ਪੈਣ ‘ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਜਲ ਸਰੋਤ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਤੋਂ ਦਰਿਆਵਾਂ ਦੇ ਬੰਨ੍ਹਾਂ ਦੀ ਮਜ਼ਬੂਤੀ, ਮੁਰੰਮਤ ਅਤੇ ਸੁਰੱਖਿਆ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਲਈ, ਨਾਲ ਹੀ ਨਿਕਾਸੀ ਨਾਲਿਆਂ ਦੀ ਸਫ਼ਾਈ ਅਤੇ ਡੀ-ਸਿਲਟਿੰਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਜਿੱਥੇ ਵੀ ਕੋਈ ਕੰਮ ਬਾਕੀ ਹੈ, ਉਸ ਨੂੰ ਬਿਨਾਂ ਦੇਰੀ ਮੁਕੰਮਲ ਕੀਤਾ ਜਾਵੇ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਵਿਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਮੀਟਿੰਗ ਵਿਚ ਐਨ. ਡੀ. ਆਰ. ਐਫ., 16 ਸਿੱਖ ਬਟਾਲੀਅਨ, ਸਿਵਲ ਪ੍ਰਸ਼ਾਸਨ ਅਤੇ ਹੋਰ ਸਬੰਧਿਤ ਏਜੰਸੀਆਂ ਵਿਚਾਲੇ ਆਪਸੀ ਤਾਲਮੇਲ ਅਤੇ ਸੰਚਾਰ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਰਾਹਤ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਸਾਰੇ ਉਪਕਰਨਾਂ ਦੀ ਉਪਲਬਧਤਾ ਅਤੇ ਕਾਰਜਸ਼ੀਲ ਹਾਲਤ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਸ਼ਤੀਆਂ, ਲਾਈਫ਼ ਜੈਕਟਾਂ, ਰੇਤ ਦੀਆਂ ਬੋਰੀਆਂ, ਆਊਟ ਬੋਰਡ ਮੋਟਰਾਂ (ਓ.ਬੀ.ਐੱਮ.) ਅਤੇ ਹੋਰ ਰਾਹਤ ਸਮਗਰੀ ਦੀ ਪਹਿਲਾਂ ਤੋਂ ਹੀ ਪੂਰੀ ਵਿਵਸਥਾ ਕਰਨ ਅਤੇ ਸਮੇਂ-ਸਮੇਂ ‘ਤੇ ਇਨ੍ਹਾਂ ਦੀ ਜਾਂਚ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸੰਭਾਵਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਤਿਆਰ ਕੀਤੀ ਜਾ ਰਹੀ ਨਿਕਾਸੀ ਯੋਜਨਾ ਦਾ ਵੀ ਜਾਇਜ਼ਾ ਲਿਆ। ਮੀਟਿੰਗ ਦੌਰਾਨ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ‘ਤੇ ਫਲੱਡ ਕੰਟਰੋਲ ਰੂਮ ਸਥਾਪਤ ਕਰਨ, ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਡਿਊਟੀ ਰੋਸਟਰ ਤਿਆਰ ਕਰਨ ਅਤੇ ਐਮਰਜੈਂਸੀ ਸਥਿਤੀ ਵਿਚ ਲੋਕਾਂ ਨੂੰ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ ਚੇਤਨ ਬੰਗੜ, ਐੱਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸੁਰਿੰਦਰਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਐੱਸ. ਐੱਸ. ਭੁੱਲਰ, ਐਕਸੀਅਨ ਕੈਨਾਲ ਦਮਨਦੀਪ ਸਿੰਘ, 16 ਸਿੱਖ ਬਟਾਲੀਅਨ ਤੋਂ ਮੇਜਰ ਸੰਜੀਤ ਸ਼ਰਮਾ, ਕੈਪਟਨ ਸਚਿਵ ਧਵਖਰ ਤੋਂ ਇਲਾਵਾ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਦੀ ਘਟਨਾ ਨੇ ਸਮਾਜ ਦੀ ਸੁਰੱਖਿਆ ਪ੍ਰਣਾਲੀ ਤੇ ਮਨੁੱਖੀ ਕਦਰਾਂ ਕੀਮਤਾਂ ’ਤੇ ਗੰਭੀਰ ਸਵਾਲ ਖੜੇ ਕੀਤੇ- ਨਨਹੇੜੀਆਂ ਅਗਲੀ ਖ਼ਬਰ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ
Ad Position 24
No active advertisement