05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਦੇ 116 ਵਿਦਿਆਰਥੀਆਂ ਨੂੰ ਦਿੱਤੀ ਗਈ 37 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ

Ad Position 21
No active advertisement
ਅਜੀਤ ਡੈਸਕ 18-07-2026
ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ ਐਸ ਨਿੱਕੂਵਾਲ)-ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਵਲੋਂ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰ ਹੋਣਹਾਰ ਵਿਦਿਆਰਥੀਆਂ ਦੀ ਸਹਾਇਤਾ ਲਈ ਚਲਾਈ ਜਾ ਰਹੀ ਵਜ਼ੀਫ਼ਾ ਯੋਜਨਾ ਤਹਿਤ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ 116 ਵਿਦਿਆਰਥੀਆਂ ਨੂੰ ਕੁੱਲ 37 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਸਿੱਖ ਸਿੱਖਿਆ ਸੁਸਾਇਟੀ, ਚੰਡੀਗੜ੍ਹ ਦੇ ਮੈਂਬਰ ਗੁਰਬੀਰ ਸਿੰਘ ਬਰਾੜ ਨੇ ਦੱਸਿਆ ਕਿ ਫਾਊਂਡੇਸ਼ਨ ਨੇ ਆਪਣਾ ਵਜ਼ੀਫ਼ਾ ਮਿਸ਼ਨ ਸਾਲ 1999 ਵਿਚ ਸਿਰਫ਼ 22 ਹੋਣਹਾਰ ਵਿਦਿਆਰਥੀਆਂ ਨਾਲ ਸ਼ੁਰੂ ਕੀਤਾ ਸੀ। ਜਦੋਂਕਿ ਮੌਜੂਦਾ ਸਾਲ 2026 ਵਿਚ ਇਹ ਗਿਣਤੀ ਵੱਧ ਕੇ 13,000 ਵਿਦਿਆਰਥੀਆਂ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਅੰਕੜਾ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਦੀਆਂ ਉਮੀਦਾਂ ਅਤੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸਫ਼ਰ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ, ਇਮਾਨਦਾਰੀ ਅਤੇ ਉੱਚੇ ਕਿਰਦਾਰ ਨਾਲ ਹੀ ਜੀਵਨ ਵਿਚ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ ਦੇ ਪੰਜਾਬੀ ਵਿਭਾਗ ਦੇ ਪ੍ਰੋ. ਜਗਦੀਪ ਸਿੰਘ, ਪ੍ਰੋ. ਪਵਿੱਤਰ ਬੀਰ ਸਿੰਘ, ਪ੍ਰੋ. ਹਰਜੋਤ ਸਿੰਘ, ਡਾ. ਸੁਰਿੰਦਰ ਕੁਮਾਰ, ਡਾ. ਗੁਰਪ੍ਰੀਤ ਕੌਰ, ਕਾਲਜ ਦੇ ਡੀਨ ਸਭਿਆਚਾਰ ਡਾ.ਜੇਪੀ ਸਿੰਘ, ਵਜ਼ੀਫ਼ਾ ਇੰਚਾਰਜ ਡਾ. ਦਵਿੰਦਰ ਸਿੰਘ, ਡਾ. ਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਦੀ ਟੈਂਕੀ ਦਾ ਢੱਕਣ ਪਿਛਲੇ ਕਈ ਸਾਲਾਂ ਤੋਂ ਹੋਇਆ ਗ਼ਾਇਬ ਅਗਲੀ ਖ਼ਬਰ ਰਾਜਸਥਾਨ ਦੀ ਘਟਨਾ ਨੇ ਸਮਾਜ ਦੀ ਸੁਰੱਖਿਆ ਪ੍ਰਣਾਲੀ ਤੇ ਮਨੁੱਖੀ ਕਦਰਾਂ ਕੀਮਤਾਂ ’ਤੇ ਗੰਭੀਰ ਸਵਾਲ ਖੜੇ ਕੀਤੇ- ਨਨਹੇੜੀਆਂ
Ad Position 24
No active advertisement