05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਐੱਲ. ਏ. ਡੀ. ਸੀ. ਪ੍ਰਣਾਲੀ ਖ਼ਿਲਾਫ਼ ਰੂਪਨਗਰ ਬਾਰ ਐਸੋਸੀਏਸ਼ਨ ਦੀ ਹੜਤਾਲ 10ਵੇਂ ਦਿਨ ’ਚ ਦਾਖ਼ਲ

Ad Position 21
No active advertisement
ਅਜੀਤ ਡੈਸਕ 18-07-2026
ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)-ਲੀਗਲ ਐਡ ਡਿਫੈਂਸ ਕੌਂਸਲ ਪ੍ਰਣਾਲੀ ਦੇ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਦੀ ਹੜਤਾਲ ਅੱਜ 10ਵੇਂ ਦਿਨ ਵਿਚ ਦਾਖ਼ਲ ਹੋ ਗਈ। ਬਾਰ ਪ੍ਰਧਾਨ ਐਡਵੋਕੇਟ ਹਰਪ੍ਰੀਤ ਸਿੰਘ ਕੰਗ ਦੀ ਅਗਵਾਈ ਹੇਠ ਵਕੀਲਾਂ ਨੇ ਹੜਤਾਲ ਜਾਰੀ ਰੱਖਦਿਆਂ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਣ ਦੀ ਮੰਗ ਕੀਤੀ। ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਕੰਗ ਨੇ ਕਿਹਾ ਕਿ ਐਲ.ਏ.ਡੀ.ਸੀ. ਪ੍ਰਣਾਲੀ ਵਕੀਲ ਭਾਈਚਾਰੇ ਦੇ ਹਿਤਾਂ ਦੇ ਖ਼ਿਲਾਫ਼ ਹੈ ਅਤੇ ਇਸ ਨਾਲ ਆਮ ਲੋਕਾਂ ਨੂੰ ਇਨਸਾਫ਼ ਮਿਲਣ ਦੀ ਪ੍ਰਕਿਰਿਆ ਵੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵਕੀਲਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਯਕੀਨੀ ਨਹੀਂ ਬਣਾਈ ਜਾਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਹੜਤਾਲ ਕਾਰਨ ਰੂਪਨਗਰ ਦੀਆਂ ਅਦਾਲਤਾਂ ਦਾ ਕੰਮਕਾਜ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ ਅਤੇ ਵਕੀਲਾਂ ਨੇ ਇੱਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਸੀਨੀਅਰ ਐਡਵੋਕੇਟ ਜੇ. ਪੀ. ਐੱਸ. ਢੇਰ ਸਮੇਤ ਹੋਰ ਵਕੀਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਵਲੋਂ ਭਿਆਨਕ ਹਾਦਸੇ ਬਾਅਦ 3 ਮੰਜ਼ਿਲਾ ‘ਅਸੁਰੱਖਿਤ ਬਿਲਡਿੰਗ’ ਢਾਹੁਣ ਦੇ ਹੁਕਮ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਵਾਜਬ ਮੰਗਾਂ ਵੱਲ ਤੁਰੰਤ ਧਿਆਨ ਦੇਵੇ ਸਰਕਾਰ-ਕੰਗ
Ad Position 24
No active advertisement