03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨਗਰ ਕੌਂਸਲ ਦਫ਼ਤਰ ਵਿਖੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 18-07-2026
ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਨਗਰ ਕੌਂਸਲ ਦਫ਼ਤਰ ਵਿਖੇ ਤੀਸਰੀ ਵਾਰ ਪ੍ਰਧਾਨ ਬਣਨ ਮੌਕੇ ਹਰਜੀਤ ਸਿੰਘ ਜੀਤਾ ਵਲੋਂ ਗੁਰੂ ਮਹਾਰਾਜ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਜਿਸ ਉਪਰੰਤ ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਵਿੱਤਰ ਹਜ਼ੂਰੀ ‘ਚ ਹਰਜੀਤ ਸਿੰਘ ਜੀਤਾ ਨੇ ਤੀਜੀ ਵਾਰ ਬਤੌਰ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਅਹੁਦਾ ਸਾਂਭਿਆ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਵਿਸ਼ਵ ਪ੍ਰਸਿੱਧ ਗੁਰੂ ਨਗਰੀ ਲਈ ਜਿੱਥੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਉਹ ਆਪਣੇ ਮੈਂਬਰਾਂ ਨਾਲ ਮਿਲ ਕੇ ਦਿਨ ਰਾਤ ਗੁਰੂ ਨਗਰੀ ਦੀ ਸੇਵਾ ਕਰਨਗੇ । ਇਸ ਮੌਕੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੇ ਮਾਤਾ ਬੀਬੀ ਬਲਵਿੰਦਰ ਕੌਰ ਨੇ ਸਮਾਗਮ ‘ਚ ਉਚੇਚੇ ਤੌਰ ‘ਤੇ ਪਹੁੰਚ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ । ਇਸ ਮੌਕੇ ਬਲਵਿੰਦਰ ਕੌਰ ਬੈਂਸ ਅਤੇ ਪ੍ਰਧਾਨ ਹਰਜੀਤ ਸਿੰਘ ਜੀਤਾ ਅਤੇ ਸਮੂਹ ਕੌਂਸਲਰ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਤਿਨ ਕੌਸ਼ਲ ਸੀਨੀਅਰ ਮੀਤ ਪ੍ਰਧਾਨ, ਹਰਪਾਲ ਕੌਰ ਮੀਤ ਪ੍ਰਧਾਨ, ਕੁਲਵੰਤ ਕੌਰ ਕੌਂਸਲਰ, ਇੰਦਰਜੀਤ ਸਿੰਘ ਅਰੋੜਾ ਪ੍ਰਧਾਨ ਵਪਾਰ ਮੰਡਲ ਤੇ ਕੌਂਸਲਰ, ਅਰਸ਼ਵਿੰਦਰ ਕੌਰ ਕੌਂਸਲਰ, ਸੁਨੀਲ ਅਡਵਾਲ ਕੌਂਸਲਰ, ਜਸਵੀਰ ਕੌਰ ਗਰਚਾ ਕੌਂਸਲਰ, ਕਮਲਜੀਤ ਸਿੰਘ ਛਬਲੀ ਕੌਂਸਲਰ, ਦੀਪਕ ਆਂਗਰਾ ਕੌਂਸਲਰ, ਸੁਖਦੇਵ ਸਿੰਘ ਬੀ ਟੀ ਕੌਂਸਲਰ, ਕੁਲਵਿੰਦਰ ਕੌਰ ਵਾਲੀਆਂ ਕੌਂਸਲਰ, ਅਮਨਦੀਪ ਕੌਰ ਕੌਂਸਲਰ, ਜਸਪ੍ਰੀਤ ਸਿੰਘ ਅਰੋੜਾ, ਵਿਜੈ ਗਰਚਾ, ਠੇਕੇਦਾਰ ਜਗਜੀਤ ਸਿੰਘ ਜੱਗੀ ਬਲਾਕ ਪ੍ਰਧਾਨ ‘ਆਪ’, ਕਮਲਜੀਤ ਸਿੰਘ ਭੱਟੀ ਸਾਬਕਾ ਕੌਂਸਲਰ, ਮਲਕੀਤ ਸਿੰਘ ਠੇਕੇਦਾਰ, ਯਸ਼ਪਾਲ ਖੇਪੜ ਜੇ.ਈ, ਬਹਾਦਰ ਸਿੰਘ ਸੈਨਟਰੀ ਇੰਸਪੈਕਟਰ, ਐਡਵੋਕੇਟ ਮਨਦੀਪ ਸਿੰਘ ਸੀ ਐਫ, ਹਰਵਿੰਦਰ ਕੁਮਾਰ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਲ ਪੰਜਾਬ ਕਰੈਸ਼ਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਅਵਤਾਰ ਸਿੰਘ ਦਾ ਡੇਰਾ ਬਿਸਨਪੁਰੀ ਥੱਪਲ ਨਾਲ ਕੋਈ ਸੰਬੰਧ ਨਹੀਂ-ਸਰਵ ਭਾਰਤ ਨਿਰਮਲ ਮਹਾਂ ਮੰਡਲ
Ad Position 24
No active advertisement