03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਨਵ ਨਿਯੁਕਤ ਮੈਂਬਰ ਕਮਿੱਕਰ ਸਿੰਘ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 18-07-2026
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਨਿਯੁਕਤ ਕੀਤੇ ਗਏ ਪਾਰਟੀ ਦੇ ਸੀਨੀਅਰ ਆਗੂ ਕਮਿੱਕਰ ਸਿੰਘ ਡਾਢੀ ਦਾ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਨੇਤਾਵਾਂ ਵਲੋਂ ਸਨਮਾਨ ਕੀਤਾ ਗਿਆ। ਇਸ ਦੌਰਾਨ ਮੌਜੂਦ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਇੱਕ ਆਮ ਘਰ ਦੇ ਨੌਜਵਾਨ ਨੂੰ ਇਹ ਰੁਤਬਾ ਬਖ਼ਸ਼ ਕੇ ਪਾਰਟੀ ਦੀਆਂ ਨੀਤੀਆਂ ਉੱਤੇ ਮੋਹਰ ਲਗਾਈ ਹੈ। ਕਿਹਾ ਕਿ ਕਮਿੱਕਰ ਸਿੰਘ ਡਾਢੀ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਨੌਜਵਾਨਾਂ ਵਿਚ ਪਾਰਟੀ ਪ੍ਰਤੀ ਕੰਮ ਕਰਨ ਲਈ ਇੱਕ ਨਵੀਂ ਊਰਜਾ ਪੈਦਾ ਹੋਵੇਗੀ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਮਾਤਾ ਬਲਵਿੰਦਰ ਕੌਰ ਅਤੇ ਸੀਨੀਅਰ ਆਗੂ ਡਾਕਟਰ ਸੰਜੀਵ ਗੌਤਮ ਵਿਸ਼ੇਸ਼ ਤੌਰ ਨਾਲ ਹਾਜ਼ਰ ਰਹੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਟਰੇਡ ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ, ਰਾਜ ਮੁੱਖ ਸਿੰਘ ਰਾਣਾ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਪ੍ਰਧਾਨ ਗੁਰਮੀਤ ਸਿੰਘ ਟੀਨਾ ਨਗਰ ਪੰਚਾਇਤ ਕੀਰਤਪੁਰ ਸਾਹਿਬ, ਕੌਂਸਲਰ ਤਲਵਿੰਦਰ ਸਿੰਘ ਬਿੱਟੂ, ਕੌਂਸਲਰ ਜਗਤਾਰ ਸਿੰਘ, ਕੌਂਸਲਰ ਗੁਰਨਾਮ ਸਿੰਘ, ਬਲਾਕ ਪ੍ਰਧਾਨ ਗਫੂਰ ਮੁਹੰਮਦ, ਪ੍ਰਧਾਨ ਤਰਲੋਚਨ ਸਿੰਘ ਲੋਚੀ ਟਰੱਕ ਯੂਨੀਅਨ ਕੀਰਤਪੁਰ ਸਾਹਿਬ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਜਿਮੀਂ, ਸਰਪੰਚ ਬਲਵਿੰਦਰ ਸਿੰਘ ਫ਼ੌਜੀ ਝਿੰਗੜੀ, ਸੋਨੂੰ ਚੌਧਰੀ ਯੂਥ ਆਗੂ, ਗਗਨਦੀਪ ਸਿੰਘ ਭਾਰਜ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਨੇ ਸੂਬਾ ਸਰਕਾਰ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਸਥਾਨਕ ਸਰਕਾਰ ਵਲੋਂ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਸਬੰਧੀ ਕੀਤਾ ਨੋਟੀਫਿਕੇਸ਼ਨ ਜਾਰੀ
Ad Position 24
No active advertisement