07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵੱਖ-ਵੱਖ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 19-07-2026
ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਰਾਹੁਲ ਸੋਨੀ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦਾ ਚੇਅਰਮੈਨ ਅਤੇ ਰਮੇਸ਼ ਕੁਮਾਰ ਜਾਂਦਲਾ ਨੂੰ ਦਲਿਤ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਹੋਣ ‘ਤੇ ਸਨਮਾਨਿਤ ਕੀਤਾ ਗਿਆ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਗ, ਇਮਾਨਦਾਰ ਅਤੇ ਲੋਕਾਂ ਲਈ ਨਿਰੰਤਰ ਕੰਮ ਕਰਨ ਵਾਲੇ ਆਗੂਆਂ ਨੂੰ ਜ਼ਿੰਮੇਵਾਰੀਆਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਹੁਲ ਸੋਨੀ ਅਤੇ ਰਮੇਸ਼ ਕੁਮਾਰ ਜਾਂਦਲਾ ਦੋਵੇਂ ਲੰਮੇ ਸਮੇਂ ਤੋਂ ਪਾਰਟੀ ਅਤੇ ਸਮਾਜ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਨੂੰ ਮਿਲੀਆਂ ਇਹ ਜ਼ਿੰਮੇਵਾਰੀਆਂ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਸਨਮਾਨ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਦੋਵੇਂ ਚੇਅਰਮੈਨ ਆਪਣੇ-ਆਪਣੇ ਬੋਰਡਾਂ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ। ਇਸ ਮੌਕੇ ਦੋਵਾਂ ਚੇਅਰਮੈਨਾਂ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ‘ਤੇ ਜਤਾਏ ਵਿਸ਼ਵਾਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਇਸ ਮੌਕੇ ਦੀਪਕ ਸੋਨੀ ਚੇਅਰਮੈਨ, ਮਨੂ ਪੁਰੀ, ਅਮਨ ਉੱਪਲ, ਸੁਨੀਲ ਸੋਨੀ, ਸੁਧੀਰ, ਵਿਨੋਦ ਗੋਹਲਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਪੁਲਿਸ ਵਲੋਂ 2 ਝਪਟਮਾਰ ਕਾਬੂ, ਖੋਹੇ ਗਏ ਸੋਨੇ ਦੇ ਟੋਪਸ ਬਰਾਮਦ ਅਗਲੀ ਖ਼ਬਰ ਮੌਨਸੂਨ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਅੱਜ, ਵਾਂਗਚੁਕ ਮੁੱਦਾ ਏਜੰਡੇ ’ਤੇ
Ad Position 24
No active advertisement