07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵਿਧਾਇਕ ਚੱਢਾ ਵਲੋਂ ਮੁੱਖ ਮੰਤਰੀ ਯਾਤਰਾ ਸਕੀਮ ਤਹਿਤ ਪਿੰਡ ਚਨੌਲੀ ਤੋਂ ਸ਼ਰਧਾਲੂਆਂ ਦਾ ਜਥਾ ਹਰਿਮੰਦਰ ਸਾਹਿਬ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 19-07-2026
ਨੂਰਪੁਰ ਬੇਦੀ, 18 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਰੂਪਨਗਰ ਦੇ ਪਿੰਡ ਚਨੌਲੀ ਤੋਂ 50 ਤੋਂ ਵੱਧ ਸ਼ਰਧਾਲੂਆਂ ਦੇ ਜਥੇ ਦੀ ਇੱਕ ਵਿਸ਼ੇਸ਼ ਬੱਸ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨਾਂ ਯਾਤਰੀਆਂ ਨੂੰ ਸੁਖਮਈ ਤੇ ਮੰਗਲਮਈ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨ ਵਾਲੀ ਇੱਕ ਵਿਲੱਖਣ ਅਤੇ ਲੋਕ ਭਲਾਈ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਬਜ਼ੁਰਗ, ਮਹਿਲਾਵਾਂ ਅਤੇ ਸ਼ਰਧਾਲੂ ਹਨ, ਜੋ ਆਰਥਿਕ ਜਾਂ ਹੋਰ ਮਜਬੂਰੀਆਂ ਕਾਰਨ ਆਪਣੇ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ। ਹੁਣ ਸਰਕਾਰ ਉਨ੍ਹਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇ ਕੇ ਉਨ੍ਹਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ, ਸੜਕਾਂ, ਬਿਜਲੀ ਅਤੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਧਾਰਮਿਕ ਆਸਥਾ ਨਾਲ ਜੁੜੀਆਂ ਯੋਜਨਾਵਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਤੀਰਥ ਯਾਤਰਾ ਸਕੀਮ ਤਹਿਤ ਯਾਤਰੀਆਂ ਨੂੰ ਆਵਾਜਾਈ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਗੁਰੂ ਘਰਾਂ ਦੇ ਦਰਸ਼ਨ ਕਰ ਸਕਣ। ਇਸ ਮੌਕੇ ਸਰਪੰਚ ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਜਸਵੰਤ ਸਿੰਘ ਬੱਲਾਂ, ਤਰਲੋਚਨ ਸਿੰਘ, ਗੁਰਮੀਤ ਸਿੰਘ ਫ਼ੌਜੀ, ਹਰਜੀਤ ਸਿੰਘ, ਸਤਨਾਮ ਸਿੰਘ ਨਾਗਰਾ, ਡਾ. ਅਮਰੀਕ ਸਿੰਘ, ਮਨੋਹਰ ਸੈਣੀ, ਮਹਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਬਿੰਦੀ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੈਫਟੀਨੈਂਟ ਕਮਾਂਡਰ ਸੂਰਜ ਪਰਾਸ਼ਰ ਨੂੰ ਕੈਬਨਿਟ ਮੰਤਰੀ ਬੈਂਸ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਨੂਰਪੁਰ ਬੇਦੀ ਪੁਲਿਸ ਵਲੋਂ 2 ਝਪਟਮਾਰ ਕਾਬੂ, ਖੋਹੇ ਗਏ ਸੋਨੇ ਦੇ ਟੋਪਸ ਬਰਾਮਦ
Ad Position 24
No active advertisement