07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਨੂਰਪੁਰ ਬੇਦੀ ਵਿਚ ਕਰੀਬ 3 ਕਰੋੜ ਦੇ ਵਿਕਾਸ ਕਾਰਜਾਂ ਨਾਲ ਬਦਲੇਗੀ ਸ਼ਹਿਰ ਦੀ ਤਸਵੀਰ

Ad Position 21
No active advertisement
ਅਜੀਤ ਡੈਸਕ 19-07-2026
ਨੂਰਪੁਰ ਬੇਦੀ 18 ਜੁਲਾਈ (ਹਰਦੀਪ ਸਿੰਘ ਢੀਂਡਸਾ)-ਹਲਕਾ ਗਰਾਮ ਪੰਚਾਇਤ ਨੂਰਪੁਰ ਬੇਦੀ ਦੀ ਸਰਪੰਚ ਨਿਰਮਲਾ ਦੇਵੀ ਅਤੇ ਸਮੁੱਚੀ ਪੰਚਾਇਤ ਦੀ ਅਗਵਾਈ ਹੇਠ ਸ਼ਹਿਰ ਵਿਚ ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਨੇ ਕਿਹਾ ਕਿ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਣਥੱਕ ਮਿਹਨਤ ਅਤੇ ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਨੂਰਪੁਰ ਬੇਦੀ ਸਮੇਤ ਪੂਰੇ ਹਲਕੇ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵੇਲੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਕਈ ਵਿਕਾਸ ਕਾਰਜ ਜਾਰੀ ਹਨ, ਜਦਕਿ ਲਗਭਗ 1 ਕਰੋੜ ਰੁਪਏ ਦੇ ਕੰਮ ਸਫਲਤਾਪੂਰਵਕ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨੂਰਪੁਰ ਬੇਦੀ ਦੇ ਬਾਜ਼ਾਰ ਵਿਚ ਇੰਟਰਲਾਕ ਟਾਈਲਾਂ ਨਾਲ ਸੜਕ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ, ਜਿਸ ਨਾਲ ਬਾਜ਼ਾਰ ਦੀ ਦਿੱਖ ਅਤੇ ਆਵਾਜਾਈ ਵਿਚ ਵੱਡਾ ਸੁਧਾਰ ਆਵੇਗਾ। ਜਰਨੈਲ ਸਿੰਘ ਲਾਲੀ ਨੇ ਦੱਸਿਆ ਕਿ ਗੋਬਿੰਦਗੜ੍ਹ ਵਾਲਿਆਂ ਦੀਆਂ ਦੁਕਾਨਾਂ ਦੇ ਨੇੜੇ ਗੰਦੇ ਨਾਲੇ ਨੂੰ ਸੀਮੈਂਟ ਡੰਗਾ ਲਗਾ ਕੇ ਉਸ ਦੇ ਨਾਲ ਗਲੀ ਦਾ ਨਿਰਮਾਣ ਕੀਤਾ ਗਿਆ ਹੈ। ਜਦਕਿ ਬਾਲਮੀਕ ਮੁਹੱਲੇ ਵਿਚ ਨਾਲੇ ਉੱਪਰ ਪੁਲੀ ਦਾ ਨਿਰਮਾਣ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਨੂਰਪੁਰ ਬੇਦੀ ਵਿਚ ਸ਼ਾਪਿੰਗ ਕੰਪਲੈਕਸ ਦਾ ਨਿਰਮਾਣ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਪੁਰਾਣੇ ਸਰਕਾਰੀ ਹਸਪਤਾਲ ਦੀ ਜ਼ਮੀਨ ‘ਤੇ ਨਵੇਂ ਕਮਿਊਨਿਟੀ ਹਾਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਦਕਿ ਪਹਿਲਾਂ ਤੋਂ ਬਣੇ ਕਮਿਊਨਿਟੀ ਹਾਲ ਦੀ ਰੈਨੋਵੇਸ਼ਨ ਵੀ ਕਰਵਾਈ ਗਈ ਹੈ। ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ, ਜੋ ਸਮਾਜਿਕ ਸਮਾਗਮਾਂ ਲਈ ਵੱਡੀ ਸਹੂਲਤ ਹੋਵੇਗਾ। ਉਨ੍ਹਾਂ ਦੱਸਿਆ ਕਿ ਨੂਰਪੁਰ ਬੇਦੀ ਵਿਚ ਆਧੁਨਿਕ ਇਨਡੋਰ ਸਟੇਡੀਅਮ ਦਾ ਨਿਰਮਾਣ ਜਾਰੀ ਹੈ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਦੋ ਨਵੇਂ ਬੋਰ ਲਗਾਏ ਗਏ ਹਨ। ਗੰਦੇ ਪਾਣੀ ਦੀ ਸਥਾਈ ਨਿਕਾਸੀ ਲਈ ਟੋਭਾ ਬਣਾਉਣ ਵਾਸਤੇ ਜ਼ਮੀਨ ਵੀ ਪ੍ਰਾਪਤ ਕਰ ਲਈ ਗਈ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਇਸ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਸੰਭਵ ਹੋਵੇਗਾ। ਜਰਨੈਲ ਸਿੰਘ ਲਾਲੀ ਨੇ ਦੱਸਿਆ ਕਿ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਕਰੀਬ 250 ਸੋਲਰ ਲਾਈਟਾਂ ਲਗਾਈਆਂ ਗਈਆਂ ਹਨ, ਇਸ ਤੋਂ ਇਲਾਵਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪੂਰੇ ਕੰਪਲੈਕਸ ਨੂੰ ਇੰਟਰਲਾਕ ਟਾਈਲਾਂ ਨਾਲ ਵਿਕਸਤ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥਣਾਂ ਨੂੰ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਸਰਪੰਚ ਸ਼੍ਰੀਮਤੀ ਨਿਰਮਲਾ ਦੇਵੀ, ਸਮੁੱਚੀ ਗਰਾਮ ਪੰਚਾਇਤ, ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਸੀ ਤਾਲਮੇਲ ਅਤੇ ਲੋਕਾਂ ਦੇ ਸਹਿਯੋਗ ਨਾਲ ਨੂਰਪੁਰ ਬੇਦੀ ਨੂੰ ਵਿਕਾਸ ਪੱਖੋਂ ਇਕ ਮਾਡਲ ਸ਼ਹਿਰ ਬਣਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸੀਨੀ. ਸੈਕੰ. ਸਕੂਲ ਭੱਲੜੀ ਵਿਖੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਪ੍ਰਦਰਸ਼ਨੀ ਲਗਾ... ਅਗਲੀ ਖ਼ਬਰ ਲੈਫਟੀਨੈਂਟ ਕਮਾਂਡਰ ਸੂਰਜ ਪਰਾਸ਼ਰ ਨੂੰ ਕੈਬਨਿਟ ਮੰਤਰੀ ਬੈਂਸ ਨੇ ਕੀਤਾ ਸਨਮਾਨਿਤ
Ad Position 24
No active advertisement