06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਰਿਜ਼ਨਲ ਟਰਾਂਸਪੋਰਟ ਵਿਭਾਗ ਨੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ

Ad Position 21
No active advertisement
ਅਜੀਤ ਡੈਸਕ 19-07-2026
ਮੋਰਿੰਡਾ, 18 ਜੁਲਾਈ (ਤਰਲੋਚਨ ਸਿੰਘ ਕੰਗ)-ਸੇਫ ਸਕੂਲ ਵਾਹਨ ਪਾਲਿਸੀ ਤਹਿਤ ਗਠਿਤ ਟਾਸਕ ਫੋਰਸ ਵਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਰਿੰਡਾ ਇਲਾਕੇ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰ.ਟੀ.ਓ. ਰਾਜਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਮੋਰਿੰਡਾ ਅਤੇ ਏਂਜਲਸ ਵਰਲਡ ਸਕੂਲ ਮੋਰਿੰਡਾ ਦੀਆਂ ਕੁੱਲ 55 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਵਿਚੋਂ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 4 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਕੂਲੀ ਬੱਚਿਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ ਅਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਜਿੰਦਰ ਕੌਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਸਕੂਲ ਬੱਸਾਂ ਵਿੱਚ ਸਕੂਲ ਬੱਸ ਦੀ ਸਪੱਸ਼ਟ ਨਿਸ਼ਾਨਦੇਹੀ, ਵੈਧ ਫਿਟਨੈੱਸ ਪ੍ਰਮਾਣ ਪੱਤਰ, ਫਸਟ ਏਡ ਬਾਕਸ, ਸੀ.ਸੀ.ਟੀ.ਵੀ. ਕੈਮਰੇ, ਅੱਗ ਬੁਝਾਊ ਯੰਤਰ, ਸਪੀਡ ਗਵਰਨਰ, ਐਮਰਜੈਂਸੀ ਐਗਜ਼ਿਟ, ਵੈਧ ਬੀਮਾ, ਪ੍ਰਦੂਸ਼ਣ ਪ੍ਰਮਾਣ ਪੱਤਰ, ਲੋੜੀਂਦੇ ਪਰਮਿਟ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਲ ਸੁਰੱਖਿਆ ਅਫਸਰ ਕਰਮਪ੍ਰੀਤ ਸਿੰਘ, ਕਾਊਂਸਲਰ ਮਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਵਿਭਾਗ ਤੋਂ ਕਮਲਜੀਤ ਸਿੰਘ ਅਤੇ ਸਿਹਤ ਵਿਭਾਗ ਤੋਂ ਗੁਰਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਕਲਵਾ ਅਤੇ ਕਾਹਨਪੁਰ ਖੂਹੀ ਵਿਖੇ ‘ਡਰਾਈ ਡੇ’ ਮਨਾਇਆ ਅਗਲੀ ਖ਼ਬਰ ਸਰਕਾਰੀ ਕਾਲਜ ਰੋਪੜ ਦੇ ਓਪਨ ਏਅਰ ਥੀਏਟਰ ਵਿਚ ਪੰਜਾਬੀ ਨਾਟਕ ‘ਮਿੱਟੀ ਦਾ ਪੁੱਤ’ ਦਾ ਮੰਚਨ ਅੱਜ ਸ਼ਾਮੀ
Ad Position 24
No active advertisement