06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ’ਚ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 19-07-2026
ਸ੍ਰੀ ਚਮਕੌਰ ਸਾਹਿਬ, 18 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਧਾਰਮਿਕ ਵਿਭਾਗ ਵਲੋਂ ਇਤਿਹਾਸ ਵਿਭਾਗ ਅਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ ਬਲਜੀਤ ਸਿੰਘ ਦੀ ਅਗਵਾਈ ਹੇਠ ਮਹਾਨ ਸਿੱਖ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦੀਆਂ ਮਹਾਨ ਕੁਰਬਾਨੀਆਂ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਧਾਰਮਿਕ, ਨੈਤਿਕ ਅਤੇ ਮਨੁੱਖੀ ਮੁੱਲਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਪ੍ਰੋ ਸੁਖਵਿੰਦਰ ਕੌਰ ਪੰਜਾਬੀ ਵਿਭਾਗ ਨੇ ਭਾਈ ਤਾਰੂ ਸਿੰਘ ਜੀ ਦੇ ਜੀਵਨ ਅਤੇ ਸ਼ਹਾਦਤ ਦੀ ਮਹੱਤਤਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਪਰੰਤ ਧਾਰਮਿਕ ਅਧਿਆਪਕ ਗੁਰਜਿੰਦਰ ਸਿੰਘ ਨੇ ਭਾਈ ਤਾਰੂ ਸਿੰਘ ਜੀ ਦੇ ਜੀਵਨ ਅਤੇ ਸ਼ਹੀਦੀ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਭਾਈ ਤਾਰੂ ਸਿੰਘ ਜੀ ਨੇ ਮੁਗ਼ਲ ਹਕੂਮਤ ਦੇ ਜਬਰ-ਜ਼ੁਲਮ ਦੀ ਪ੍ਰਵਾਹ ਨਾ ਕਰਦਿਆਂ ਬਾਣੀ ਅਤੇ ਬਾਣੇ ਵਿਚ ਪਰਪੱਕਤਾ ਦਾ ਸਬੂਤ ਦਿੰਦਿਆਂ ਆਪਣੀ ਖੋਪਰੀ ਉਤਰਵਾ ਦਿੱਤੀ ਅਤੇ ਗੁਰੂ ਆਸ਼ੇ ਤੇ ਗੁਰੂ ਸਿਧਾਂਤਾਂ ਤੇ ਪਹਿਰਾ ਦਿੰਦਿਆਂ ਸ਼ਹਾਦਤ ਦਾ ਰੁਤਬਾ ਹਾਸਲ ਕੀਤਾ । ਉਨ੍ਹਾਂ ਵਿਦਿਆਰਥੀਆਂ ਨੂੰ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਗੁਰਬਾਣੀ ਅਤੇ ਸਿੱਖੀ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਸਿਮਰਨ, ਮੂਲ ਮੰਤਰ ਤੇ ਜਪੁ ਜੀ ਸਾਹਿਬ ਦੇ ਜਾਪ ਕੀਤੇ ਗਏ। ਇਸ ਮੌਕੇ ਲੈਕਚਰਾਰ ਹਰਿੰਦਰ ਕੌਰ, ਪ੍ਰੋ ਅੰਮ੍ਰਿਤ ਪ੍ਰੀਤ ਕੌਰ ਸਮੇਤ ਸਮੁੱਚਾ ਸਟਾਫ਼ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਲਿਤ ਵਿਕਾਸ ਵੈੱਲਫੇਅਰ ਬੋਰਡ ਦੇ ਚੇਅਰਮੈਨ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਦਾ ਬਾਰ ਕਲਰਕ ਐਸੋਸੀਏਸ਼ਨ ਵਲੋਂ ਸਨਮਾਨ ਅਗਲੀ ਖ਼ਬਰ ਕੌਮੀ ਮਾਰਗ ’ਤੇ ਵਾਪਰਦੇ ਸੜਕ ਹਾਦਸਿਆਂ ਨੂੰ ਠੱਲ੍ਹਣ ਲਈ ਅਰਦਾਸ ਸਮਾਗਮ ਕਰਵਾਇਆ
Ad Position 24
No active advertisement