06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਦਲਿਤ ਵਿਕਾਸ ਵੈੱਲਫੇਅਰ ਬੋਰਡ ਦੇ ਚੇਅਰਮੈਨ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਦਾ ਬਾਰ ਕਲਰਕ ਐਸੋਸੀਏਸ਼ਨ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 19-07-2026
ਰੂਪਨਗਰ, 18 ਜੁਲਾਈ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਰੋਪੜ ਦੇ ਆਗੂ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਨੂੰ ਦਲਿਤ ਵਿਕਾਸ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਰੂਪਨਗਰ ਬਾਰ ਕਲਰਕ ਐਸੋਸੀਏਸ਼ਨ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਰੋਪੜ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਦਲਿਤ ਸਮਾਜ ਦੀ ਭਲਾਈ ਅਤੇ ਵਿਕਾਸ ਲਈ ਨਿਰੰਤਰ ਕੰਮ ਕਰਨਗੇ। ਸਨਮਾਨ ਸਮਾਰੋਹ ਦੌਰਾਨ ਬਾਰ ਕਲਰਕ ਐਸੋਸੀਏਸ਼ਨ ਦੇ ਪ੍ਰਧਾਨ ਅਲੀ ਮੁਹੰਮਦ, ਸੁਖਵਿੰਦਰ ਸਿੰਘ ਸੁੱਖਾ, ਉਪ ਪ੍ਰਧਾਨ ਹਰਪ੍ਰੀਤ ਸਿੰਘ, ਕੈਸ਼ੀਅਰ ਗੁਰਨਾਮ ਸਿੰਘ, ਪਰਮਪ੍ਰੀਤ ਸਿੰਘ, ਸੋਹਣ ਸਿੰਘ, ਹਰਦੀਪ ਸਿੰਘ, ਜਗਤਾਰ ਸਿੰਘ ਸੋਟੀ (ਸਾਬਕਾ ਪ੍ਰਧਾਨ), ਹਰਮੇਸ਼ ਚੌਧਰੀ, ਸੰਮੀ ਕੁਮਾਰ, ਹਰਵਿੰਦਰ ਗੋਗੀ (ਸਾਬਕਾ ਪ੍ਰਧਾਨ), ਦਮਨਪ੍ਰੀਤ ਸਿੰਘ, ਨਰਿੰਦਰ ਗੋਲਡੀ, ਮਨਦੀਪ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ। ਅੰਤ ਵਿਚ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਨੇ ਬਾਰ ਕਲਰਕ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਬਲਾਕ ਦੀਆਂ ਪੰਚਾਇਤਾਂ ਕੋਲ ਹਾਲੇ ਵੀ ਪਈਆਂ ਹਨ ਕਰੋੜਾਂ ਰੁਪਏ ਦੀਆਂ ਅਣਵਰਤੀਆਂ ਵਿਕਾਸ ਗ੍ਰਾਂਟਾਂ- ਚੇਅਰਮੈਨ ਬਲਾਕ... ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ’ਚ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਵਿਸ਼ੇਸ਼ ਪ੍ਰੋਗਰਾਮ
Ad Position 24
No active advertisement