05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਡਿਪਟੀ ਕਮਿਸ਼ਨਰ ਵਲੋਂ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ

Ad Position 21
No active advertisement
ਅਜੀਤ ਡੈਸਕ 19-07-2026
ਰੂਪਨਗਰ, 18 ਜੁਲਾਈ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਆਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪਿੰਡਾਂ ਦੇ ਵਿਕਾਸ ਅਤੇ ਵੀਬੀਜੀ ਰਾਮ ਜੀ ਐਕਟ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਪੰਚਾਂ ਨੂੰ ਐਕਟ ਦੇ ਉਦੇਸ਼ਾਂ ਅਤੇ ਇਸ ਤਹਿਤ ਮਿਲਣ ਵਾਲੇ ਲਾਭਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨੂੰ ਜ਼ਿਲ੍ਹੇ ਵਿਚ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਪਿੰਡਾਂ ਵਿਚ ਰੋਜ਼ਗਾਰ ਦੇ ਮੌਕੇ ਵਧਣ ਅਤੇ ਸਮੁੱਚੇ ਪੇਂਡੂ ਵਿਕਾਸ ਨੂੰ ਹੁਲਾਰਾ ਮਿਲੇ। ਮੀਟਿੰਗ ਵਿੱਚ ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਤੋਂ ਇਲਾਵਾ ਡੀ.ਡੀ.ਪੀ.ਓ. ਅਤੇ ਬੀ.ਡੀ.ਪੀ.ਓ. ਵੀ ਹਾਜ਼ਰ ਸਨ। ਇਸ ਦੌਰਾਨ ਸਰਪੰਚਾਂ ਨੇ ਆਪਣੇ ਪਿੰਡਾਂ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦੀਆਂ, ਜਿਨ੍ਹਾਂ ਵਿੱਚੋਂ ਕਈ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਹਰ ਬਲਾਕ ਦੇ ਸਰਪੰਚਾਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਮੁਲਾਜ਼ਮਾਂ ’ਤੇ ਲਾਠੀਚਾਰਜ ਦੀ ਸੀਟੂ ਪੰਜਾਬ ਵਲੋਂ ਨਿਖੇਧੀ ਅਗਲੀ ਖ਼ਬਰ ਰੂਪਨਗਰ ਬਲਾਕ ਦੀਆਂ ਪੰਚਾਇਤਾਂ ਕੋਲ ਹਾਲੇ ਵੀ ਪਈਆਂ ਹਨ ਕਰੋੜਾਂ ਰੁਪਏ ਦੀਆਂ ਅਣਵਰਤੀਆਂ ਵਿਕਾਸ ਗ੍ਰਾਂਟਾਂ- ਚੇਅਰਮੈਨ ਬਲਾਕ...
Ad Position 24
No active advertisement