05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮਨਰੇਗਾ ਮੁਲਾਜ਼ਮਾਂ ’ਤੇ ਲਾਠੀਚਾਰਜ ਦੀ ਸੀਟੂ ਪੰਜਾਬ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 19-07-2026
ਰੂਪਨਗਰ, 18 ਜੁਲਾਈ (ਯਸ਼ਵੰਤ ਬੱਸੀ)- ਮਨਰੇਗਾ ਮੁਲਾਜ਼ਮਾਂ ‘ਤੇ ਖੰਨਾ ਵਿਖੇ ਪੁਲਿਸ ਜਬਰ ਦੀ ਪੁਰਜ਼ੋਰ ਨਿਖੇਧੀ ਕਰਦੇ ਹੋਏ ਸੀਟੂ ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਮਹਾਂ ਸਿੰਘ ਰੋੜੀ ਅਤੇ ਸੀਟੂ ਪੰਜਾਬ ਦੇ ਮੀਤ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਦੇ ਸਾਰੇ ਰਿਕਾਰਡ ਤੋੜਦੇ ਹੋਏ ਆਪਣੇ ਹੱਕਾਂ ਹਿਤਾਂ ਦੀ ਪ੍ਰਾਪਤੀ ਲਈ ਜਮਹੂਰੀ ਢੰਗ ਨਾਲ ਸੰਘਰਸ਼ ਕਰ ਰਹੇ ਹਰੇਕ ਵਰਗ ਦੇ ਲੋਕਾਂ ਤੇ ਅੰਨ੍ਹਾ ਜਬਰ ਕੀਤਾ ਜਾ ਰਿਹਾ ਹੈ। ਮਨਰੇਗਾ ਦੇ ਕਰਮਚਾਰੀ ਜਿਹੜੇ ਆਪਣੀਆਂ ਮੰਗਾਂ ਸਬੰਧੀ ਮੰਤਰੀ ਨੂੰ ਮੰਗ ਪੱਤਰ ਦੇਣਾ ਚਾਹੁੰਦੇ ਸਨ, ਉਨ੍ਹਾਂ ਨਾਲ ਹਮਦਰਦੀ ਦਿਖਾਉਣ ਦੀ ਬਜਾਏ ਸਰਕਾਰ ਨੇ ਪੁਲਿਸ ਤੋਂ ਲਾਠੀਚਾਰਜ ਕਰਵਾਕੇ ਆਪਣਾ ਅਸਲੀ ਰੂਪ ਦਿਖਾ ਦਿੱਤਾ। ਮਨਰੇਗਾ ਮੁਲਾਜ਼ਮਾਂ ਨਾਲ ਕੀਤੇ ਇਸ ਜਬਰ ਦੀ ਪੰਜਾਬ ਸੀਟੂ ਪੁਰਜ਼ੋਰ ਨਿਖੇਧੀ ਕਰਦੀ ਹੋਈ, ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਮਨਰੇਗਾ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮੰਨੇ ਨਹੀਂ ਤਾਂ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਖ਼ਮਿਆਜ਼ਾ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਪ ਪਾਰਟੀ ਨੂੰ ਭੁਗਤਣਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ‘ਇਨਸਾਨੀਅਤ ਪਹਿਲਾ’ ਸੰਸਥਾ ਨੇ ਕਰਵਾਏ ਲੋੜਵੰਦ ਵਿਅਕਤੀਆਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ
Ad Position 24
No active advertisement