05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

‘ਇਨਸਾਨੀਅਤ ਪਹਿਲਾ’ ਸੰਸਥਾ ਨੇ ਕਰਵਾਏ ਲੋੜਵੰਦ ਵਿਅਕਤੀਆਂ ਦੀਆਂ ਅੱਖਾਂ ਦੇ ਆਪ੍ਰੇਸ਼ਨ

Ad Position 21
No active advertisement
ਅਜੀਤ ਡੈਸਕ 19-07-2026
ਰੂਪਨਗਰ, 18 ਜੁਲਾਈ (ਯਸ਼ਵੰਤ ਬੱਸੀ)-ਸਮਾਜ ਸੇਵਾ ਨੂੰ ਆਪਣਾ ਧਰਮ ਮੰਨਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਸ਼ਰਮਾ ਹਸਪਤਾਲ, ਰੂਪਨਗਰ ਵਿਖੇ 20 ਹੋਰ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ ਗਏ। ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਦੀ ਮਾਤਾ ਸ੍ਰੀਮਤੀ ਹਰਦੀਪ ਕੌਰ ਲਾਲਪੁਰਾ ਨੇ ਹਸਪਤਾਲ ਦਾ ਦੌਰਾ ਕਰਕੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨਾਲ ਭਾਜਪਾ ਰੂਪਨਗਰ ਸਰਕਲ ਦੇ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਵੀ ਮੌਜੂਦ ਸਨ । ਉਨ੍ਹਾਂ ਕਿਹਾ ਕਿ ਕਰਵਾਏ ਗਏ ਇਹ 20 ਮੁਫ਼ਤ ਆਪ੍ਰੇਸ਼ਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੰਜਾਬ ਦੌਰੇ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਅਜੈਵੀਰ ਸਿੰਘ ਲਾਲਪੁਰਾ ਅਤੇ ਉਨ੍ਹਾਂ ਦਾ ਪਰਿਵਾਰ ਨਿਰੰਤਰ ਲੋਕ ਸੇਵਾ ਦੇ ਕਾਰਜ ਕਰ ਰਿਹਾ ਹੈ, ਜੋ ਸਮਾਜ ਲਈ ਇੱਕ ਪ੍ਰੇਰਣਾਦਾਇਕ ਉਦਾਹਰਨ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ 20 ਆਪ੍ਰੇਸ਼ਨਾਂ ਸਮੇਤ ਹੁਣ ਤੱਕ 479 ਲੋੜਵੰਦ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਹ ਸੇਵਾ ਨਿਰੰਤਰ ਜਾਰੀ ਰਹੇਗੀ। ‘’ਹਿਊਮੈਨਿਟੀ ਫ਼ਸਟ’’ ਦਫ਼ਤਰ ਦੇ ਸੰਚਾਲਕ ਪਰਮਜੀਤ ਸਿੰਘ ਰੋਲੂਮਾਜਰਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੋਣ ਵਾਲੇ ਸਾਰੇ ਆਪ੍ਰੇਸ਼ਨਾਂ ਦਾ ਖ਼ਰਚਾ ਪੂਰੀ ਤਰ੍ਹਾਂ ਅਜੈਵੀਰ ਸਿੰਘ ਲਾਲਪੁਰਾ ਵਲੋਂ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਸਿਰਫ਼ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹਿਣ ਦੇਣਾ ਹੈ। ਉਨ੍ਹਾਂ ਕਿਹਾ ਕਿ ‘’ਹਿਊਮੈਨਿਟੀ ਫ਼ਸਟ’’ ਆਉਣ ਵਾਲੇ ਸਮੇਂ ਵਿਚ ਵੀ ਹੋਰ ਵੱਡੇ ਪੱਧਰ ‘ਤੇ ਸੇਵਾ ਕਾਰਜ ਜਾਰੀ ਰੱਖੇਗੀ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਇਸ ਦਾ ਲਾਭ ਮਿਲ ਸਕੇ। ਹਸਪਤਾਲ ਵਿਚ ਮੌਜੂਦ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਉਪਰਾਲੇ ਲਈ ਲਾਲਪੁਰਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਸ਼ ਚੰਦਰ ਕਾਜਲਾ, ਪਰਵੀਨ ਪੀਨਾ, ਅਭਿਸ਼ੇਕ ਅਗਨੀਹੋਤਰੀ, ਵਿਪਨ ਕੁਮਾਰ ਅਤੇ ਸੁਰਿੰਦਰਪਾਲ ਸੇਠੀ ਆਦਿ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਮੀਤ ਸਿੰਘ ਚੋਪੜਾ ਮੋਰਿੰਡਾ ਪ੍ਰੈੱਸ ਕਲੱਬ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਮਨਰੇਗਾ ਮੁਲਾਜ਼ਮਾਂ ’ਤੇ ਲਾਠੀਚਾਰਜ ਦੀ ਸੀਟੂ ਪੰਜਾਬ ਵਲੋਂ ਨਿਖੇਧੀ
Ad Position 24
No active advertisement