09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਵਾਰਡ 11 ਵਿਚ ਸੜਕ ਨਿਰਮਾਣ ਕਾਰਜਾਂ ਦਾ ਹਰਜੋਤ ਸਿੰਘ ਬੈਂਸ ਵਲੋਂ ਨਿਰੀਖਣ

Ad Position 21
No active advertisement
ਅਜੀਤ ਡੈਸਕ 20-07-2026
ਨੰਗਲ, 19 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ 11 ਵਿਚ ਚੱਲ ਰਹੇ ਸੜਕ ਨਿਰਮਾਣ ਕਾਰਜਾਂ ਦਾ ਦੌਰਾ ਕਰਕੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਅਤੇ ਠੇਕੇਦਾਰਾਂ ਨਾਲ ਗੱਲਬਾਤ ਕਰਦਿਆਂ ਨਿਰਮਾਣ ਕਾਰਜਾਂ ਦੀ ਰਫ਼ਤਾਰ, ਗੁਣਵੱਤਾ ਤੇ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਮਜ਼ਬੂਤ, ਟਿਕਾਊ ਤੇ ਸੁਵਿਧਾਜਨਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਹੈ, ਸੜਕ ਨਿਰਮਾਣ ਵਿਚ ਵਰਤੀ ਜਾ ਰਹੀ ਸਮਗਰੀ ਦੀ ਗੁਣਵੱਤਾ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਘਟੀਆ ਸਮਗਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਵਿਕਾਸ ਕਾਰਜ ਵਿਚ ਪਾਰਦਰਸ਼ਤਾ ਅਤੇ ਉੱਚ ਪੱਧਰੀ ਗੁਣਵੱਤਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਿਰਮਾਣ ਕਾਰਜਾਂ ਦੌਰਾਨ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਵੇ, ਇਸ ਗੱਲ ਦਾ ਵੀ ਖ਼ਾਸ ਧਿਆਨ ਰੱਖਿਆ ਜਾਵੇ ਤੇ ਕੰਮ ਸਮੇਂ ਸਿਰ ਪੂਰਾ ਕੀਤਾ ਜਾਵੇ। ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜਨਤਕ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਪ੍ਰਾਜੈਕਟ ਚਲਾਏ ਜਾ ਰਹੇ ਹਨ। ਇਸ ਮੌਕੇ ਕੌਂਸਲਰ ਰਜੇਸ਼ ਆਂਗਰਾ ਲਵਲੀ, ਹਰਦੀਪ ਸਿੰਘ ਬੈਂਸ, ਡਾਕਟਰ ਪੁਰਸ਼ੋਤਮ, ਦੀਪਕ ਸੋਨੀ ਚੇਅਰਮੈਨ, ਐਡਵੋਕੇਟ ਨਿਸ਼ਾਂਤ ਗੁਪਤਾ ਠੇਕੇਦਾਰ ਸਿਮਰਿੰਦਰ ਸਿੰਘ, ਅਮਿੱਤ ਬਰਾਰੀ, ਅਸ਼ੋਕ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਓਵਾਲ ਦੇ ਰਵੀ ਦੱਤ ਤੇ ਦਰਸ਼ਨਾ ਦੇ ਜਜ਼ਬੇ ਮੂਹਰੇ ਫਿੱਕੀ ਪਈ ਲੱਤਾਂ ਦੀ ਅਪਾਹਜਤਾ ਅਗਲੀ ਖ਼ਬਰ ਏਡਿਡ ਸਕੂਲ ਅਧਿਆਪਕ ਤੇ ਪੈਨਸ਼ਨਰ ਯੂਨੀਅਨ ਵਲੋਂ ਡੀ.ਪੀ.ਆਈ. (ਸੈਕੰਡਰੀ) ਦਫ਼ਤਰ ਮੁਹਾਲੀ ਦਾ ਘਿਰਾਓ ਕੱਲ੍ਹ
Ad Position 24