ਰੂਪਨਗਰ, 19 ਜੁਲਾਈ (ਸਤਨਾਮ ਸਿੰਘ ਸੱਤੀ)-ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਆਪਣੇ ਨਿੱਜੀ ਦੌਰੇ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਰੂਪਨਗਰ ਸਥਿਤ ਨਿਵਾਸ ‘ਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਮਨੀਸ਼ ਸਿਸੋਦੀਆ ਦਾ ਨਿੱਘਾ ਸਵਾਗਤ ਕੀਤਾ। ਮੁਲਾਕਾਤ ਦੌਰਾਨ ਮਨੀਸ਼ ਸਿਸੋਦੀਆ ਨੇ ਵਿਧਾਇਕ ਦਿਨੇਸ਼ ਚੱਢਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਹਲਕਾ ਰੂਪਨਗਰ ਵਿਚ ਚੱਲ ਰਹੇ ਵਿਕਾਸ ਕਾਰਜਾਂ, ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਨਾਲ ਸੰਬੰਧਿਤ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵਾਂ ਆਗੂਆਂ ਨੇ ਹਲਕੇ ਦੀਆਂ ਤਰਜੀਹਾਂ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ‘ਤੇ ਵੀ ਚਰਚਾ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ, ਅਹੁਦੇਦਾਰ, ਵਲੰਟੀਅਰ ਅਤੇ ਸਮਰਥਕ ਵੀ ਮੌਜੂਦ ਰਹੇ। ਮਨੀਸ਼ ਸਿਸੋਦੀਆ ਨੇ ਪਾਰਟੀ ਵਰਕਰਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਸ਼ਹਿਰ ਵਾਸੀਆਂ ਨਾਲ ਵੀ ਗੱਲਬਾਤ ਕਰਦਿਆਂ ਉਨ੍ਹਾਂ ਦੇ ਸੁਝਾਅ ਅਤੇ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਨੀਸ਼ਾ ਚੱਢਾ, ਰਾਮ ਪ੍ਰਸਾਦ ਪਾਲੀ ਚੱਢਾ, ਨੀਲਮ ਰਾਣੀ, ਪਰਮਿੰਦਰ ਸਿੰਘ ਬਾਲਾ, ਚੇਅਰਮੈਨ ਮਲਕੀਤ ਸਿੰਘ ਭੰਗੂ, ਇੰਦਰਜੀਤ ਸਿੰਘ ਬਾਲਾ, ਅਵਤਾਰ ਸਿੰਘ ਐਮ ਸੀ, ਅੰਮ੍ਰਿਤਪਾਲ ਸਿੰਘ ਸੋਨੂ ਐਮ ਸੀ, ਪਰਵਿੰਦਰ ਪਾਲ ਸਿੰਘ ਬਿੰਟਾ, ਸੰਜੀਵ ਕੁਮਾਰ, ਗੁਰਵਿੰਦਰ ਸਿੰਘ ਜੱਗੀ ਐਮ ਸੀ, ਸੁਰਜਨ ਸਿੰਘ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮੈਦਾਨ, ਬਨਵਾਰੀ ਲਾਲ, ਪਰਵੀਨ ਕੁਮਾਰ, ਤਜਿੰਦਰ ਸਿੰਘ ਤੇਜੀ, ਅਵਨੀਸ਼ ਧਵਨ, ਗਿੰਨੀ ਸੈਣੀ ਅਤੇ ਲਾਡੀ ਕੋਚ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।