ਨੂਰਪੁਰ ਬੇਦੀ, 19 ਜੁਲਾਈ (ਵਿੰਦਰਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਜਤੋਲੀ ਵਿਖੇ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਨਵੇਂ ਸਿੰਚਾਈ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਇੱਕ ਬਜ਼ੁਰਗ ਦੇ ਹੱਥੋਂ ਟਿਊਬਵੈੱਲ ਦਾ ਸਵਿੱਚ ਚਲਵਾ ਕੇ ਇਸ ਦੀ ਰਸਮੀ ਸ਼ੁਰੂਆਤ ਕਰਵਾਈ ਅਤੇ ਇਸ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿੰਡ ਜਤੋਲੀ ਦੇ ਖੇਤਾਂ ਵਿਚ ਸਿੰਚਾਈ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਦੋ ਨਵੇਂ ਬੋਰ ਲਗਾਉਣ ਦੀ ਯੋਜਨਾ ਤਿਆਰ ਕੀਤੀ ਗਈ ਹੈ। ਜਿਸ ਵਿਚੋਂ ਇੱਕ ਬੋਰ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ, ਜਦਕਿ ਦੂਜੇ ਬੋਰ ਲਈ ਪਿੰਡ ਵਾਸੀਆਂ ਅਤੇ ਉਨ੍ਹਾਂ ਦੀ ਟੀਮ ਵਲੋਂ ਸਾਂਝੇ ਤੌਰ ‘ਤੇ ਯੋਗਦਾਨ ਦਿੱਤਾ ਜਾਵੇਗਾ। ਇਸ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਸਿੰਚਾਈ ਦੀ ਸਮੱਸਿਆ ਨਾਲ ਜੂਝ ਰਹੇ ਕਿਸਾਨਾਂ ਨੂੰ ਇਸ ਪ੍ਰੋਜੈਕਟ ਨਾਲ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਧਾਇਕ ਚੱਢਾ ਨੇ ਪਿੰਡ ਦੀ ਲੋੜ ਨੂੰ ਸਮਝਦਿਆਂ ਇਸ ਕੰਮ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਵਾਇਆ ਹੈ, ਜਿਸ ਲਈ ਸਮੂਹ ਪਿੰਡ ਵਾਸੀ ਉਨ੍ਹਾਂ ਦੇ ਧੰਨਵਾਦੀ ਹਨ। ਇਸ ਮੌਕੇ ਕਮਲ ਚੌਧਰੀ, ਸੋਹਣ ਲਾਲ , ਚੌਧਰੀ ਹੁਸਨ ਲਾਲ ਚੌਹਾਨ, ਠੇਕੇਦਾਰ ਮੋਹਨ ਲਾਲ, ਮਲਕੀਤ ਸਿੰਘ, ਬੰਟੀ ਜਤੋਲੀ, ਬਲਵੀਰ ਜਤੋਲੀ, ਸਰਵਣ ਦਾਸ ਠੇਕੇਦਾਰ, ਬਲਵੰਤ ਰਾਏ, ਸੰਮਤੀ ਮੈਂਬਰ ਹਰਮਿੰਦਰ, ਸਿੰਘ ਬਿੰਦੀ , ਬਲਵੀਰ ਟੇਡੇਵਾਲ, ਲੱਖੀਂ ਸਰਪੰਚ ਟੇਡੇਵਾਲ, ਬਲਾਕ ਪ੍ਰਧਾਨ ਪਰਮਿੰਦਰ ਬਾਲਾ, ਚੇਅਰਮੈਨ ਮਲਕੀਤ ਸਿੰਘ ਭੰਗੂ ਆਦਿ ਹਾਜ਼ਰ ਸਨ।