09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਡਿਜੀ100ਐਕਸ ਮਹਾਰਾਸ਼ਟਰ ਕਾਨਫ਼ਰੰਸ ’ਚ ਰਿਆਤ ਬਾਹਰਾ ਗਰੁੱਪ ਦੀ ਪ੍ਰਭਾਵਸ਼ਾਲੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 20-07-2026
ਰੂਪਨਗਰ, 19 ਜੁਲਾਈ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਬਾਹਰਾ ਨੇ ਮਹਾਰਾਸ਼ਟਰ ਦੇ ਕਲਿਆਣੀ ਨਗਰ ਵਿਖੇ ਹੋਈ ਵੱਕਾਰੀ ਡਿਜੀ100 ਐਕਸ ਮਹਾਰਾਸ਼ਟਰ ਕਾਨਫ਼ਰੰਸ ਵਿਚ ਵਿਸ਼ੇਸ਼ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਸੰਸਥਾ ਦੀ ਪ੍ਰਭਾਵਸ਼ਾਲੀ ਨੁਮਾਇੰਦਗੀ ਕੀਤੀ। ਦੇਸ਼ ਭਰ ਦੇ ਪ੍ਰਸਿੱਧ ਸਿੱਖਿਆ ਸ਼ਾਸਤਰੀਆਂ, ਯੂਨੀਵਰਸਿਟੀਆਂ ਦੇ ਮੁਖੀਆਂ, ਨੀਤੀ ਨਿਰਮਾਤਾਵਾਂ ਤੇ ਉਦਯੋਗ ਜਗਤ ਦੇ ਮਾਹਿਰਾਂ ਦੀ ਹਾਜ਼ਰੀ ਵਿਚ ਹੋਈ ਇਸ ਕਾਨਫ਼ਰੰਸ ਦੌਰਾਨ ਉਨ੍ਹਾਂ ਉੱਚ ਸਿੱਖਿਆ ਦੇ ਬਦਲਦੇ ਸਰੂਪ, ਡਿਜੀਟਲ ਪਰਿਵਰਤਨ, ਉਦਯੋਗ-ਅਕਾਦਮਿਕ ਸਹਿਯੋਗ ਤੇ ਭਵਿੱਖ ਲਈ ਯੋਗ ਮਨੁੱਖੀ ਸੰਸਾਧਨ ਤਿਆਰ ਕਰਨ ਦੀ ਲੋੜ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਗੁਰਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਨਵੀਂ ਤਕਨਾਲੋਜੀ ਦੇ ਯੁੱਗ ਵਿਚ ਸਿੱਖਿਆ ਸੰਸਥਾਵਾਂ ਨੂੰ ਨਵੀਨਤਾ ਅਤੇ ਗੁਣਵੱਤਾ-ਅਧਾਰਿਤ ਸਿੱਖਿਆ ਨੂੰ ਅਪਣਾ ਕੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਨਾਮਵਰ ਸਿੱਖਿਆ ਆਗੂਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਡਿਜੀ100ਐਕਸ ਮਹਾਰਾਸ਼ਟਰ ਵਿਚ ਵਿਸ਼ੇਸ਼ ਬੁਲਾਰੇ ਵਜੋਂ ਮਿਲਿਆ ਸੱਦਾ ਰਿਆਤ ਬਾਹਰਾ ਗਰੁੱਪ ਦੀ ਰਾਸ਼ਟਰੀ ਪੱਧਰ ‘ਤੇ ਵਧਦੀ ਸਾਖ, ਭਰੋਸੇਯੋਗਤਾ ਅਤੇ ਉੱਚ ਸਿੱਖਿਆ ਖੇਤਰ ਵਿਚ ਸਰਗਰਮ ਭੂਮਿਕਾ ਦਾ ਪ੍ਰਮਾਣ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਪੰਜਾਬੀਆਂ ’ਚ ਭਾਜਪਾ ਪ੍ਰਤੀ ਭਾਰੀ ਉਤਸ਼ਾਹ-ਬਲਰਾਮ ਪਰਾਸ਼ਰ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਚੱਢਾ ਨੇ ਪਿੰਡ ਜਤੋਲੀ ਵਿਖੇ ਨਵਾਂ ਸਿੰਚਾਈ ਟਿਊਬਵੈੱਲ ਕੀਤਾ ਲੋਕਾਂ ਨੂੰ ਸਮਰਪਿਤ
Ad Position 24