09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਕੋਟਲਾ ਨਿਹੰਗ ਦੇ ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫ਼ਜਾਈ, ਖੇਡਾਂ ਦਾ ਸਾਮਾਨ ਭੇਟ

Ad Position 21
No active advertisement
ਅਜੀਤ ਡੈਸਕ 20-07-2026
ਰੂਪਨਗਰ, 19 ਜੁਲਾਈ (ਸਤਨਾਮ ਸਿੰਘ ਸੱਤੀ)-ਪਿੰਡ ਕੋਟਲਾ ਨਿਹੰਗ ਵਿਖੇ ਨੌਜਵਾਨ ਫੁੱਟਬਾਲ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਖੇਡਾਂ ਦਾ ਸਾਮਾਨ ਵੰਡਿਆ। ਇਸ ਮੌਕੇ ਬਲਾਕ ਸੰਮਤੀ ਮੋਰਿੰਡਾ ਦੇ ਵਾਈਸ ਚੇਅਰਮੈਨ ਨਰਿੰਦਰ ਸਿੰਘ ਸੋਨੂੰ ਨੇ ਖਿਡਾਰੀਆਂ ਨੂੰ ਸਾਮਾਨ ਭੇਟ ਕਰਦਿਆਂ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਾਬਾ ਦੀਪ ਸਿੰਘ ਕਲੱਬ ਕੋਟਲਾ ਨਿਹੰਗ ਦੇ ਪ੍ਰਧਾਨ ਹੈਪੀ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਦਾ ਸਾਮਾਨ ਮੁਹੱਈਆ ਕਰਵਾਉਣ ‘ਤੇ ਨਰਿੰਦਰ ਸਿੰਘ ਸੋਨੂੰ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਪੰਚ ਐਡਵੋਕੇਟ ਬਰਿੰਦਰ ਸਿੰਘ, ਸਾਬਕਾ ਪੰਚ ਰਾਜਵੀਰ ਸਿੰਘ ਰਾਜੂ, ਸਾਬਕਾ ਪੰਚ ਸਤਪਾਲ ਪੱਪੀ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਬਚਾਓ ਮੋਰਚਾ ਦੀ ਕੱਲ੍ਹ ਦਿੱਲੀ ਮਹਾਂ ਰੈਲੀ ਲਈ ਹੋਣਗੇ ਕਾਫ਼ਲੇ ਰਵਾਨਾ- ਦਸਮੇਸ਼ ਯੂਨੀਅਨ ਅਗਲੀ ਖ਼ਬਰ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਪੰਜਾਬੀਆਂ ’ਚ ਭਾਜਪਾ ਪ੍ਰਤੀ ਭਾਰੀ ਉਤਸ਼ਾਹ-ਬਲਰਾਮ ਪਰਾਸ਼ਰ
Ad Position 24