03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਜ਼ਿਲ੍ਹਾ ਪ੍ਰਧਾਨ ਬਣਨ ਮਗਰੋਂ ਅਜੈਵੀਰ ਸਿੰਘ ਲਾਲਪੁਰਾ ਨੇ 2027 ਦੀਆਂ ਚੋਣਾਂ ਲਈ ਵਰਕਰਾਂ ਨੂੰ ਕੀਤਾ ਲਾਮਬੰਦ

Ad Position 21
No active advertisement
ਅਜੀਤ ਡੈਸਕ 21-07-2026
ਰੂਪਨਗਰ, 20 ਜੁਲਾਈ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੇ ਰੂਪਨਗਰ ਜ਼ਿਲ੍ਹਾ ਪ੍ਰਧਾਨ ਵਜੋਂ ਲਗਾਤਾਰ ਤੀਜੀ ਵਾਰ ਨਿਯੁਕਤ ਹੋਣ ਤੋਂ ਬਾਅਦ ਅਜੈਵੀਰ ਸਿੰਘ ਲਾਲਪੁਰਾ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰ ਕੱਸਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਕੇ ਹਰ ਘਰ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਪਹੁੰਚਾਈਆਂ ਜਾਣ। ਲਾਲਪੁਰਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਨਿਰਾਸ਼ ਹਨ ਅਤੇ ਭਾਜਪਾ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ। ਉਨ੍ਹਾਂ ਵਰਕਰਾਂ ਨੂੰ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਲਾਲਪੁਰਾ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਅਤੇ ਮਾਰਗਦਰਸ਼ਨ ਪ੍ਰਾਪਤ ਕੀਤਾ। ਢਿੱਲੋਂ ਨੇ ਉਨ੍ਹਾਂ ਨੂੰ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਸੰਗਠਨ ਦੇ ਵਿਸਥਾਰ ਅਤੇ ਬੂਥ ਪੱਧਰ ’ਤੇ ਕੰਮ ਹੋਰ ਤੇਜ਼ ਕਰਨ ਲਈ ਪ੍ਰੇਰਿਤ ਕੀਤਾ। ਉੱਧਰ ਭਾਰਤੀ ਗਊ ਰਕਸ਼ਾ ਸੰਘ, ਨੰਬਰਦਾਰ ਯੂਨੀਅਨ ਅਤੇ ਭਾਜਪਾ ਆਗੂਆਂ ਵਲੋਂ ਵੀ ਅਜੈਵੀਰ ਸਿੰਘ ਲਾਲਪੁਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਲਾਲਪੁਰਾ ਨੇ ਪਾਰਟੀ ਹਾਈਕਮਾਨ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕ ਸੇਵਾ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਨੇ ਆਜ਼ਾਦੀ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਕੀਤੀਆਂ ਨਿਰਧਾਰਿਤ ਅਗਲੀ ਖ਼ਬਰ ਵਾਂਝੇ ਬੱਚਿਆਂ ਦੇ ਵਿਕਾਸ ਲਈ ਬਾਲ ਭਵਨਾਂ ’ਚ ਭਾਰਤ ਸਕਾਊਟਸ ਐਂਡ ਗਾਈਡਜ਼ ਗਤੀਵਿਧੀਆਂ ਸ਼ੁਰੂ ਕਰਨ ਦੀ ਪਹਿਲ ਸ਼ਲਾਘਾਯੋਗ-ਰ...
Ad Position 24
No active advertisement