03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਡੀ. ਸੀ. ਨੇ ਆਜ਼ਾਦੀ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਕੀਤੀਆਂ ਨਿਰਧਾਰਿਤ

Ad Position 21
No active advertisement
ਅਜੀਤ ਡੈਸਕ 21-07-2026
ਰੂਪਨਗਰ, 20 ਜੁਲਾਈ (ਯਸ਼ਵੰਤ ਬੱਸੀ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਨਹਿਰੂ ਸਟੇਡੀਅਮ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਜਿੰਮੇਵਾਰੀਆਂ ਨਿਰਧਾਰਿਤ ਕੀਤੀਆਂ ਅਤੇ ਵਧੀਆ ਤਰੀਕੇ ਨਾਲ ਡਿਊਟੀ ਨਿਭਾਉਣ ਦੀ ਹਦਾਇਤ ਕੀਤੀ। ਇਸ ਮੌਕੇ ਐੱਸ. ਐੱਸ. ਪੀ. ਰੂਪਨਗਰ ਮਨਿੰਦਰ ਸਿੰਘ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਵਾਸਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਣ। ਉਨ੍ਹਾਂ ਸਮਾਗਮ ਦੌਰਾਨ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਗਮ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ ਕਿਹਾ ਕਿ 7 ਅਗਸਤ ਤੇ 11 ਅਗਸਤ ਨੂੰ ਰਿਹਸਲ ਅਤੇ 13 ਅਗਸਤ ਨੂੰ ਫੁੱਲ ਡਰੈੱਸ ਰਿਹਸਲ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਜਿਹੜੀਆਂ ਵੀ ਵੰਨਗੀਆਂ ਦੀ ਪੇਸ਼ਕਾਰੀ ਹੋਵੇਗੀ, ਉਨ੍ਹਾਂ ਸਬੰਧੀ ਸਮਾਂ ਹੱਦ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਰ ਰਿਹਰਸਲ ਉੱਤੇ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ ਤੇ ਮੈਡੀਕਲ ਸਹਾਇਤਾ ਦਾ ਵੀ ਪ੍ਰਬੰਧ ਰਹੇਗਾ। ਡਿਪਟੀ ਕਮਿਸ਼ਨਰ ਵਲੋਂ ਨਹਿਰੂ ਸਟੇਡੀਅਮ ਦੀ ਸਾਫ਼ ਸਫ਼ਾਈ ਯਕੀਨੀ ਬਣਾਉਣ, ਸਿਹਤ ਸੇਵਵਾਂ, ਸਾਫ ਪੀਣ ਵਾਲਾ ਪਾਣੀ, ਫਾਇਰ ਬ੍ਰਿਗੇਡ, ਬਿਜਲੀ ਸਪਲਾਈ, ਮਹਿਮਾਨਾਂ ਅਤੇ ਲੋਕਾਂ ਦੇ ਬੈਠਣ ਲਈ ਵਧੀਆ ਪ੍ਰਬੰਧ ਕਰਨ ਲਈ ਯੋਗ ਪ੍ਰਬੰਧ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਇਲਾਵਾ ਪਰੇਡ, ਬੈਂਡ ਤੇ ਮਾਰਚ ਪਾਸਟ ਸਬੰਧੀ ਸਬੰਧਿਤ ਵਿਭਾਗਾਂ ਨੂੰ ਵੀ ਤਿਆਰੀ ਦੇ ਹੁਕਮ ਦਿੱਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਬਦਲਵੇਂ ਪ੍ਰਬੰਧਾਂ ਬਾਰੇ ਵੀ ਹੁਣ ਤੋਂ ਹੀ ਤਿਆਰ ਰਹਿਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜ) ਚੰਦਰਜਯੋਤੀ ਸਿੰਘ, ਆਰ.ਟੀ.ਓ. ਰਾਜਪਾਲ ਸਿੰਘ ਸੇਖੋਂ, ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸੁਰਿੰਦਰਪਾਲ, ਸਿਹਤ ਵਿਭਾਗ ਤੋਂ ਡਾ. ਅੰਜਲੀ ਚੌਧਰੀ, ਸਕੱਤਰ ਰੈੱਡ ਕਰਾਸ ਗੁਰਸੋਹਣ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਸੀਸ ਟੌਕ ਨੇ ਬਤੌਰ ਐੱਸ. ਡੀ. ਓ. ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਬਣਨ ਮਗਰੋਂ ਅਜੈਵੀਰ ਸਿੰਘ ਲਾਲਪੁਰਾ ਨੇ 2027 ਦੀਆਂ ਚੋਣਾਂ ਲਈ ਵਰਕਰਾਂ ਨੂੰ ਕੀਤਾ ਲਾਮਬੰਦ
Ad Position 24
No active advertisement