03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ ਪੰਜਾਬ ਸਰਕਾਰ-ਐਡਵੋਕੇਟ ਘਈ

Ad Position 21
No active advertisement
ਅਜੀਤ ਡੈਸਕ 21-07-2026
ਰੂਪਨਗਰ, 20 ਜੁਲਾਈ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਚਰਨਜੀਤ ਸਿੰਘ ਘਈ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਭਰ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਬੈਠੇ ਸਫ਼ਾਈ ਸੇਵਕਾਂ ਦੀਆਂ ਜਾਇਜ਼ ਅਤੇ ਸੰਵਿਧਾਨਕ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਭਾਰਤੀ ਸੰਵਿਧਾਨ ਅਤੇ ਕਿਰਤ ਕਾਨੂੰਨਾਂ ਅਨੁਸਾਰ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਵਾਜਬ ਹਨ। ਘਈ ਨੇ ਕਿਹਾ ਕਿ ਸੂਬੇ ਵਿਚ ਜ਼ਿਆਦਾਤਰ ਸਫ਼ਾਈ ਸੇਵਕ ਵਾਲਮੀਕਿ ਅਤੇ ਮਜ਼ਹਬੀ ਭਾਈਚਾਰੇ ਨਾਲ ਸਬੰਧਤ ਹਨ, ਜਿਨ੍ਹਾਂ ਨੂੰ ਅੱਜ ਵੀ ਸਮੇਂ ਸਿਰ ਤਨਖਾਹ, ਭੱਤੇ, ਵਰਦੀਆਂ, ਸੁਰੱਖਿਆ ਉਪਕਰਨ ਅਤੇ ਹੋਰ ਕਾਨੂੰਨੀ ਸਹੂਲਤਾਂ ਨਹੀਂ ਮਿਲ ਰਹੀਆਂ। ਉਨ੍ਹਾਂ ਕਿਹਾ ਕਿ ਵਾਰਡਾਂ ਅਤੇ ਆਬਾਦੀ ਵਿਚ ਲਗਾਤਾਰ ਵਾਧਾ ਹੋਣ ਦੇ ਬਾਵਜੂਦ ਸਫ਼ਾਈ ਸੇਵਕਾਂ ਦੀ ਗਿਣਤੀ ਨਹੀਂ ਵਧਾਈ ਗਈ, ਜਿਸ ਕਾਰਨ ਉਨ੍ਹਾਂ ’ਤੇ ਕੰਮ ਦਾ ਬੋਝ ਲਗਾਤਾਰ ਵਧ ਰਿਹਾ ਹੈ। ਬਸਪਾ ਆਗੂ ਨੇ ਮੰਗ ਕੀਤੀ ਕਿ ਸਰਕਾਰ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਕੇ ਸਾਰੇ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕਰੇ ਅਤੇ ਉਨ੍ਹਾਂ ਨੂੰ ਹੋਰ ਸਰਕਾਰੀ ਕਰਮਚਾਰੀਆਂ ਵਾਂਗ ਤਨਖਾਹ, ਭੱਤੇ ਅਤੇ ਸਾਰੀਆਂ ਕਾਨੂੰਨੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਨਾਲ ਸਫ਼ਾਈ ਸੇਵਕਾਂ ਦਾ ਜੀਵਨ ਪੱਧਰ ਸੁਧਰੇਗਾ ਅਤੇ ਉਨ੍ਹਾਂ ਨੂੰ ਸਮਾਜ ਵਿਚ ਬਣਦਾ ਸਨਮਾਨ ਵੀ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨਿੱਕੂਵਾਲ ਦੀ ‘ਪ੍ਰਚਾਇਤ’ ਵਲੋਂ ਬਿਜਲੀ ਸਪਲਾਈ ਅਗੰਮਪੁਰ ਫੀਡਰ ਨਾਲ ਜੋੜਨ ਸਬੰਧੀ ਮੰਗ ਪੱਤਰ ਅਗਲੀ ਖ਼ਬਰ ਅਸੀਸ ਟੌਕ ਨੇ ਬਤੌਰ ਐੱਸ. ਡੀ. ਓ. ਵਜੋਂ ਅਹੁਦਾ ਸੰਭਾਲਿਆ
Ad Position 24
No active advertisement