03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 22 ਨੂੰ ਮੌੜਾ ਟੋਲ ਪਲਾਜ਼ਾ ਕੀਤਾ ਜਾਵੇਗਾ ਪਰਚੀ ਮੁਕਤ

Ad Position 21
No active advertisement
ਅਜੀਤ ਡੈਸਕ 21-07-2026
ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ (ਕਰਨੈਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਸਥਾਨਕ ਬੱਸ ਸਟੈਂਡ ਦੇ ਨੇੜੇ ਟੈਕਸੀ ਸਟੈਂਡ ਵਿਖੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹ੍ਹਾ ਪ੍ਰਧਾਨ ਕਾਮਰੇਡ ਸੁਰਜੀਤ ਸਿੰਘ ਢੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 22 ਜੁਲਾਈ ਨੂੰ 11 ਵਜੇ ਤੋਂ ਲੈ ਕੇ 2 ਵਜੇ ਤੱਕ ਮੋੜਾ ਟੋਲ ਪਲਾਜਾ ਪਰਚੀ ਮੁਕਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਮਰੇਡ ਗੁਰਨਾਮ ਸਿੰਘ ਔਲਖ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰ ਰਹੀ ਹੈ ਜੋ ਕਿ ਦੇਸ਼ ਦੀ ਕਿਸਾਨੀ ਲਈ ਮੌਤ ਦੇ ਵਾਰੰਟ ਹਨ। ਅਮਰੀਕਾ ਤੋਂ ਖੇਤੀ ਨਾਲ ਸੰਬੰਧਿਤ ਨਾਲ ਸੰਬੰਧਿਤ ਸਾਰੀਆਂ ਚੀਜ਼ਾਂ ਬਿਨਾਂ ਟੈਕਸ ਜਦੋਂ ਭਾਰਤ ’ਚ ਆਉਣਗੀਆਂ ਅਤੇ ਇਥੋਂ ਦੇ ਆਮ ਲੋਕਾਂ ਦਾ ਜੀਣਾ ਦੁੱਭਰ ਹੋ ਜਾਵੇਗਾ । ਇਸ ਦਾ ਜਿੰਨਾ ਵੀ ਵਿਰੋਧ ਕੀਤਾ ਜਾਵੇ ਥੋੜਾ ਹੈ। ਉਨ੍ਹਾਂ ਇਲਾਕੇ ਦੇ ਸਾਰੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ 22 ਜੁਲਾਈ ਨੂੰ 11 ਵਜੇ ਮੌੜਾ ਟੋਲ ਪਲਾਜੇ ’ਤੇ ਪੁੱਜਣ। ਉਨ੍ਹਾਂ ਹੋਰ ਵੀ ਦੱਸਿਆ ਕਿ ਬੀਜੇਪੀ ਦੇ ਵੱਡੇ ਆਗੂਆਂ ਦੇ ਘਰਾਂ ਦਾ ਵੀ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਨਰਿੰਦਰ ਸਿੰਘ ਮਾਵੀ, ਜ਼ਮਹੂਰੀ ਕਿਸਾਨ ਸਭਾ ਦੇ ਆਗੂ ਦਰਸ਼ਨ ਸਿੰਘ ਬੜਵਾ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹ੍ਹਾ ਸਕੱਤਰ ਦਵਿੰਦਰ ਨੰਗਲੀ, ਬਲਵਿੰਦਰ ਕੁਮਾਰ, ਸੋਹਣ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਬਰਪੁਰ ਖੇਤਰ ਦੇ ਭੱਠਿਆਂ ਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ’ਚ ਟੀਕਾਕਰਨ ਮੁਹਿੰਮ ਚਲਾਈ ਅਗਲੀ ਖ਼ਬਰ ਰੂੜੇਮਾਜਰਾ ਦੇ 20 ਤੋਂ ਵੱਧ ਪਰਿਵਾਰ ‘ਆਪ’ ਵਿਚ ਹੋਏ ਸ਼ਾਮਿਲ
Ad Position 24
No active advertisement