03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਅਕਬਰਪੁਰ ਖੇਤਰ ਦੇ ਭੱਠਿਆਂ ਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ’ਚ ਟੀਕਾਕਰਨ ਮੁਹਿੰਮ ਚਲਾਈ

Ad Position 21
No active advertisement
ਅਜੀਤ ਡੈਸਕ 21-07-2026
ਪੁਰਖਾਲੀ, 20 ਜੁਲਾਈ (ਅੰਮ੍ਰਿਤਪਾਲ ਸਿੰਘ ਬੰਟੀ)-ਸਿਹਤ ਵਿਭਾਗ ਵਲੋਂ ਅਕਬਰਪੁਰ ਖੇਤਰ ਅਧੀਨ ਆਉਂਦੇ ਵੱਖ-ਵੱਖ ਇੱਟਾਂ ਦੇ ਭੱਠਿਆਂ ਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਵਿਚ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਉਨ੍ਹਾਂ ਬੱਚਿਆਂ ਤੱਕ ਪਹੁੰਚ ਕਰਨਾ ਹੈ, ਜੋ ਕਿਸੇ ਕਾਰਨ ਕਰਕੇ ਨਿਯਮਤ ਟੀਕਾਕਰਨ ਤੋਂ ਵਾਂਝੇ ਰਹਿ ਗਏ ਸਨ। ਇਸ ਮੁਹਿੰਮ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ ਨੇ ਖੁਦ ਖੇਤਰ ਦਾ ਦੌਰਾ ਕਰਕੇ ਟੀਕਾਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਸਿਹਤ ਵਿਭਾਗ ਦੀ ਟੀਮ ਨਾਲ ਗੱਲਬਾਤ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਕੋਈ ਵੀ ਬੱਚਾ ਜੀਵਨ ਰੱਖਿਅਕ ਟੀਕਿਆਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਭੱਠਿਆਂ ਅਤੇ ਝੁੱਗੀਆਂ ਵਿਚ ਰਹਿਣ ਵਾਲੇ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਸਿਹਤ ਪ੍ਰਤੀ ਜਾਗਰੂਕ ਹੋਣ ਅਤੇ ਟੀਕਾਕਰਨ ਦਾ ਪੂਰਾ ਕੋਰਸ ਕਰਵਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਟੀਮ ਐਸ.ਆਈ. ਜਗਤਾਰ ਸਿੰਘ, ਹੈਲਥ ਵਰਕਰ ਹਰਜੀਤ ਸਿੰਘ ਕਮਾਲਪੁਰ, ਐਲ.ਐਚ.ਵੀ. ਪ੍ਰੋਮਿਲਾ ਦੇਵੀ, ਵੀਨਾ ਰਾਣੀ ਤੇ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਕਰਮ ਬੱਤਾ ਤੇ ਜੋਤੀ ਖਟੜਾ ਨੂੰ ਕਾਂਗਰਸ ਪਾਰਟੀ ’ਚੋਂ ਕੱਢਿਆ ਬਾਹਰ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 22 ਨੂੰ ਮੌੜਾ ਟੋਲ ਪਲਾਜ਼ਾ ਕੀਤਾ ਜਾਵੇਗਾ ਪਰਚੀ ਮੁਕਤ
Ad Position 24
No active advertisement