03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਬਜਰੂੜ ਤੋਂ ਗਰੇਵਾਲ-ਧਮਾਣਾ ਸੜਕ ਦੇ ਨਵੀਨੀਕਰਨ ਦੀ ਵਿਧਾਇਕ ਚੱਢਾ ਨੇ ਕਰਵਾਈ ਆਰੰਭਤਾ

Ad Position 21
No active advertisement
ਅਜੀਤ ਡੈਸਕ 21-07-2026
ਨੂਰਪੁਰ ਬੇਦੀ, 20 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਹਲਕਾ ਰੂਪਨਗਰ ਦੇ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਅੱਜ 1 ਕਰੋੜ 15 ਲੱਖ 88 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਬਜਰੂੜ ਤੋਂ ਗਰੇਵਾਲ ਤੇ ਧਮਾਣਾ ਸੜਕ ਦੇ ਨਵੀਨੀਕਰਨ ਕਾਰਜ ਦਾ ਰਸਮੀ ਉਦਘਾਟਨ ਕੀਤਾ। ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਪੇਂਡੂ ਖੇਤਰਾਂ ਵਿਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਵੀਨੀਕਰਨ ਨਾਲ ਬਜਰੂੜ, ਗਰੇਵਾਲ, ਧਮਾਣਾ ਅਤੇ ਆਲੇ-ਦੁਆਲੇ ਦੇ ਕਈ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ, ਜਦਕਿ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਪਹੁੰਚਾਉਣ ਵਿਚ ਸਮਾਂ ਅਤੇ ਖਰਚ ਦੋਵਾਂ ਦੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਨਿਰਮਾਣ ਕਾਰਜ ਵਿਭਾਗੀ ਤਕਨੀਕੀ ਮਾਪਦੰਡਾਂ ਅਨੁਸਾਰ ਨਿਰਧਾਰਤ ਸਮੇਂ ਵਿਚ ਮੁਕੰਮਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਹਲਕੇ ਦੀਆਂ ਖਰਾਬ ਸੜਕਾਂ ਨੂੰ ਪੜਾਅਵਾਰ ਢੰਗ ਨਾਲ ਨਵਿਆਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸੁਰੱਖਿਅਤ, ਸੁਚੱਜੀ ਅਤੇ ਆਰਾਮਦਾਇਕ ਆਵਾਜਾਈ ਦੀ ਸਹੂਲਤ ਮਿਲ ਸਕੇ। ਇਸ ਮੌਕੇ ਦੇਸ ਰਾਜ ਸੈਣੀ, ਸਤਨਾਮ ਨਾਗਰਾ, ਸਰਪੰਚ ਨਰਿੰਦਰ ਸਿੰਘ ਬਜਰੂੜ, ਸਰਪੰਚ ਅਜੈਬ ਸਿੰਘ ਛੱਜਾ, ਸਰਪੰਚ ਕਮਲ ਸਿੰਘ ਚੌਂਤਾ, ਇੰਜੀ ਜਗਜੀਤ ਸਿੰਘ, ਇੰਜੀ ਗੁਰਦਿਆਲ ਸਿੰਘ, ਪੰਚ ਬਲਜੀਤ ਸਿੰਘ, ਬਲਵੀਰ ਸਿੰਘ, ਤਰਲੋਕ ਸਿੰਘ, ਦਵਿੰਦਰ ਕੁਮਾਰ, ਪੰਚ ਗੁਰਿੰਦਰ ਸਿੰਘ, ਦਿਲਜੀਤ ਕੌਰ, ਸਰਪੰਚ ਨਰਿੰਦਰ ਸਿੰਘ ਧਮਾਣਾ, ਸਰਪੰਚ ਗਰੇਵਾਲ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਯੂਥ ਕਲੱਬਜ ਤਾਲਮੇਲ ਕਮੇਟੀ ਦੀ ਨਵੀਂ ਕਾਰਜਕਾਰਨੀ ਦੀ ਚੋਣ 9 ਨੂੰ ਅਗਲੀ ਖ਼ਬਰ ਪੰਜਾਬ ਰਾਜ ਪਾਵਰਕਾਮ ਤੇ ਟਰਾਂਸਕੋ ਦੀ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ
Ad Position 24
No active advertisement