03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਜ਼ਿਲ੍ਹਾ ਯੂਥ ਕਲੱਬਜ ਤਾਲਮੇਲ ਕਮੇਟੀ ਦੀ ਨਵੀਂ ਕਾਰਜਕਾਰਨੀ ਦੀ ਚੋਣ 9 ਨੂੰ

Ad Position 21
No active advertisement
ਅਜੀਤ ਡੈਸਕ 21-07-2026
ਰੂਪਨਗਰ, 20 ਜੁਲਾਈ (ਯਸ਼ਵੰਤ ਬੱਸੀ)-ਜ਼ਿਲ੍ਹਾ ਯੂਥ ਕਲੱਬਜ ਤਾਲਮੇਲ ਕਮੇਟੀ ਰੂਪਨਗਰ ਦੀ ਇੱਕ ਵਿਸ਼ੇਸ਼ ਮੀਟਿੰਗ ਸੰਸਥਾ ਦੇ ਪ੍ਰਧਾਨ ਯੋਗੇਸ਼ ਮੋਹਨ ਪੰਕਜ ਦੀ ਅਗਵਾਈ ਹੇਠ ਹੋਈ ਜਿਸ ਵਿਚ ਕਮੇਟੀ ਦੀ ਅਗਲੇ ਤਿੰਨ ਸਾਲਾਂ ਲਈ ਚੋਣ ਸਬੰਧੀ ਚਰਚਾ ਕੀਤੀ ਗਈ। ਜ਼ਿਲ੍ਹਾ ਯੂਥ ਕਲੱਬਜ ਤਾਲਮੇਲ ਕਮੇਟੀ ਦੇ ਸਕੱਤਰ ਅਮਰਜੀਤ ਸਿੰਘ ਪੰਜੋਲੀ ਨੇ ਚੋਣ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਨਵੀਂ ਕਾਰਜਕਾਰਨੀ ਦੀ ਚੋਣ 9 ਅਗਸਤ ਦਿਨ ਐਤਵਾਰ ਨੂੰ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਬਾਅਦ ਦੁਪਹਿਰ 3.00 ਵਜੇ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੰਸਥਾ ਦੇ ਫਾਊਂਡਰ ਮੈਂਬਰ ਗੁਰਬਚਨ ਸਿੰਘ ਸੋਢੀ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿਰਧਾਰਤ ਸਮੇਂ ਅਤੇ ਸਥਾਨ ਤੇ ਹਾਜ਼ਰ ਹੋ ਕੇ ਚੋਣ ਪ੍ਰਕਿਰਿਆ ਵਿਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ‘ਮੁਕਤ ਵਪਾਰ ਸਮਝੌਤੇ’ ਦੇ ਵਿਰੋਧ ’ਚ ਭਲਕੇ ਰੂਪਨਗਰ ਜ਼ਿਲ੍ਹੇ ਦੇ ਦੋਵੇਂ ਟੋਲ ਪਲਾਜ਼ੇ ਕੀਤੇ ਜਾਣਗੇ ਪਰਚੀ ਮੁਕਤ-ਧਰਮਪਾਲ ਸੈਣ... ਅਗਲੀ ਖ਼ਬਰ ਬਜਰੂੜ ਤੋਂ ਗਰੇਵਾਲ-ਧਮਾਣਾ ਸੜਕ ਦੇ ਨਵੀਨੀਕਰਨ ਦੀ ਵਿਧਾਇਕ ਚੱਢਾ ਨੇ ਕਰਵਾਈ ਆਰੰਭਤਾ
Ad Position 24
No active advertisement