02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਐੱਸ. ਆਈ. ਆਰ. ਦੇ ਚੱਲ ਰਹੇ ਕੰਮ ਦੀ ਸੁਪਰਵਾਈਜ਼ਰ ਨੇ ਪਿੰਡਾਂ ’ਚ ਪਹੁੰਚ ਕੇ ਕੀਤੀ ਸਮੀਖਿਆ

Ad Position 21
No active advertisement
ਅਜੀਤ ਡੈਸਕ 21-07-2026
ਨੂਰਪੁਰ ਬੇਦੀ, 20 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਐਸ.ਆਈ.ਆਰ. ਪ੍ਰਕਿਰਿਆ ਤਹਿਤ ਵੋਟਰ ਗਣਨਾ ਫਾਰਮਾਂ ਦੀ ਵੰਡ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੁਪਰਵਾਈਜ਼ਰ ਪ੍ਰਿੰ. ਅਨਿਲ ਕੁਮਾਰ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਨਾਂ ਪਿੰਡ ਬਾਲੇਵਾਲ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਬੂਥ ਲੈਵਲ ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੋਟਰਾਂ ਤੱਕ ਪਹੁੰਚਾਏ ਜਾ ਰਹੇ ਗਣਨਾ ਫਾਰਮਾਂ ਅਤੇ ਉਨ੍ਹਾਂ ਦੇ ਡਿਜੀਟਾਈਜ਼ੇਸ਼ਨ ਦੇ ਕੰਮ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਰਿਕਾਰਡ ਦੀ ਜਾਂਚ ਕਰਨ ਦੇ ਨਾਲ-ਨਾਲ ਮੌਕੇ ’ਤੇ ਬੀ.ਐਲ.ਓਜ਼. ਨਾਲ ਗੱਲਬਾਤ ਕਰਕੇ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਐਸ.ਆਈ.ਆਰ. ਤਹਿਤ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਨਿਰੀਖਣ ਕੀਤਾ। ਉਨ੍ਹਾਂ ਹਦਾਇਤ ਕੀਤੀ ਕਿ ਹਰ ਯੋਗ ਵੋਟਰ ਤੱਕ ਸਮੇਂ ਸਿਰ ਗਣਨਾ ਫਾਰਮ ਪਹੁੰਚਾਇਆ ਜਾਵੇ ਅਤੇ ਪ੍ਰਾਪਤ ਫਾਰਮਾਂ ਦਾ ਡਿਜੀਟਾਈਜ਼ੇਸ਼ਨ ਪੂਰੀ ਸਾਵਧਾਨੀ ਅਤੇ ਸ਼ੁੱਧਤਾ ਨਾਲ ਕੀਤਾ ਜਾਵੇ ਤਾਂ ਜੋ ਕਿਸੇ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ। ਸਬੰਧਤ ਬੀ.ਐੱਲ.ਓਜ਼. ਨੇ ਵੀ ਚੱਲ ਰਹੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਅਤੇ ਨਿਰਧਾਰਿਤ ਸਮੇਂ ਅੰਦਰ ਕਾਰਜ ਮੁਕੰਮਲ ਕਰਨ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਫੁੱਟਬਾਲ ਦੀ ਦੁਨੀਆ 'ਤੇ ਹੁਣ ਸਪੇਨ ਦੀ ਸਲਤਨਤ ਅਗਲੀ ਖ਼ਬਰ ਸ੍ਰੀ ਜਟੇਸ਼ਵਰ ਮਹਾਂਦੇਵ ਮੰਦਰ ਜਟਵਾਹੜ੍ਹ ਵਿਖੇ ਸੰਗਤਾਂ ਦੀਆਂ ਲੱਗੀਆਂ ਭਾਰੀ ਰੌਣਕਾਂ
Ad Position 24
No active advertisement