14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 22-07-2026
ਮੋਰਿੰਡਾ, 21 ਜੁਲਾਈ (ਤਰਲੋਚਨ ਸਿੰਘ ਕੰਗ)-ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੇ ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਏਟਕ), ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਸਾਂਝੇ ਸੱਦੇ ਤੇ ਪਾਵਰਕਾਮ ਦੇ ਸਮੂਹ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਕੁਰਾਲੀ ਦੇ ਪ੍ਰਧਾਨ ਗਗਨ ਰਾਣਾ ਨੇ ਦੱਸਿਆ ਕਿ ਪੰਜਾਬ ਵਿਚ ਡਿਵੀਜ਼ਨ ਅਤੇ ਸਬ-ਡਿਵੀਜ਼ਨ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ। ਉਹਨਾਂ ਦੱਸਿਆ ਕਿ ਮਿਤੀ 22 ਜੁਲਾਈ ਨੂੰ ਸਮੁੱਚੇ ਪੰਜਾਬ ਦੇ ਪੈਨਸ਼ਨਰ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ‘ਜੇਲ ਭਰੋ ਅੰਦੋਲਨ’ ਕੀਤਾ ਜਾਵੇਗਾ। ਉਹਨਾਂ ਕਿਹਾ ਕਿ 17-7-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਕੇਂਦਰੀ ਸਕੇਲ ਦੀ ਥਾਂ ਨਿਗਮ ਦੇ ਸਕੇਲ ਦਿੱਤੇ ਜਾਣ, 18 ਫੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ, ਖਾਲੀ ਅਸਾਮੀਆਂ ਨੂੰ ਰੈਗੂਲਰ ਭਰਤੀ ਰਾਹੀਂ ਭਰਿਆ ਜਾਵੇ ਅਤੇ ਹੋਰ ਲੰਬਿਤ ਮੰਗਾਂ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਸਿੰਘ, ਨਵਦੀਪ ਕੌਰ, ਪਾਰੁਲ ਪਰਮਾਰ, ਗੁਰਪ੍ਰੀਤ ਸਿੰਘ, ਰਣਬੀਰ ਸਿੰਘ, ਤਰਨਜੀਤ ਸਿੰਘ, ਰਿਸ਼ਭ ਚਿਗਲ, ਜਗਦੀਪ ਸਿੰਘ, ਰੋਹਿਤ ਚੌਧਰੀ, ਗੁਰਵਿੰਦਰ ਸਿੰਘ, ਰਣਧੀਰ ਸਿੰਘ, ਗੁਰਦੀਪ ਸਿੰਘ, ਰਵਨੀਤ ਕੌਰ, ਅਵਨੀਤ ਕੌਰ, ਹਰਦੀਪ ਕੌਰ, ਦਲਵੀਰ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਜਗਦੀਸ਼ ਚੰਦ, ਮੋਹਨ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹੜਤਾਲ ’ਤੇ ਗਏ ਪਾਵਰਕਾਮ ਮੁਲਾਜ਼ਮਾਂ ਨੇ ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਕੀਤਾ ਰੋਸ ਵਿਖਾਵਾ ਅਗਲੀ ਖ਼ਬਰ ਆਯੁਸ਼ਮਾਨ ਆਰੋਗਿਆ ਕੇਂਦਰ ਬੂਰਮਾਜਰਾ ਵਿਖੇ ਅੰਗ ਦਾਨ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
Ad Position 24