14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਪਵਿੱਤਰ ਸ਼ਹਿਰ ’ਚ ਲੱਗੇ ਗੰਦਗੀ ਦੇ ਢੇਰ-ਰਾਮਗੜ੍ਹੀਆ

Ad Position 21
No active advertisement
ਅਜੀਤ ਡੈਸਕ 22-07-2026
ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ ਦਿੱਤੇ ਜਾਣ ਦੇ ਬਾਵਜੂਦ ਜ਼ਮੀਨੀ ਹਕੀਕਤ ਬਹੁਤ ਚਿੰਤਾਜਨਕ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਮੁੱਖ ਰਸਤਿਆਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਕੂੜੇ ਅਤੇ ਗੰਦਗੀ ਢੇਰ ਲੱਗੇ ਪਏ ਹਨ। ਸਥਾਨਕ ਨਾਗਰਿਕਾਂ ਅਤੇ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦਾ ਲੰਘਣਾ ਬਹੁਤ ਹੀ ਔਖਾ ਹੋ ਰਿਹਾ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਨੇ ਕੀਤਾ। ਉਨ੍ਹਾਂ ਕਿਹਾ ਜਿਹੜੀ ਸਰਕਾਰ ਪਵਿੱਤਰ ਸ਼ਹਿਰ ਦੀ ਸਾਫ਼ ਸਫ਼ਾਈ ਹੀ ਨਹੀਂ ਕਰਵਾ ਸਕਦੀ ਉਸ ਤੋਂ ਹੋਰ ਕਿ ਉਮੀਦ ਰੱਖ ਸਕਦੇ ਹਾਂ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਇਤਿਹਾਸਕ ਸ਼ਹਿਰਾਂ ਨੂੰ ਸੰਭਾਲਣ ਅਤੇ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਫ਼ੰਡ ਜਾਰੀ ਕਰਨ ਦੇ ਦਾਅਵੇ ਕੀਤੇ ਹਨ, ਪਰ ਪਵਿੱਤਰ ਸ਼ਹਿਰ ਦੀ ਮਰਿਆਦਾ ਦੇ ਅਨੁਕੂਲ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੇ ਯਤਨ ਅਜੇ ਵੀ ਨਾਕਾਫ਼ੀ ਸਾਬਤ ਹੋ ਰਹੇ ਹਨ। ਰਾਮਗੜ੍ਹੀਆ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦੀ ਹੱਲ ਕੱਢਿਆ ਜਾਵੇ ਅਤੇ ਗੁਰੂ ਨਗਰੀ ਨੂੰ ਹਰ ਸਮੇਂ ਸਾਫ਼ ਸੁਥਰਾ ਰੱਖਣ ਲਈ ਵਧੀਆ ਯੋਜਨਾਬੰਦੀ ਬਣਾਈ ਜਾਵੇ ਤਾਂਕਿ ਸ੍ਰੀ ਅਨੰਦਪੁਰ ਸਾਹਿਬ ਖ਼ਾਲਸੇ ਦੀ ਜਨਮ ਭੂਮੀ ਦੀ ਸਾਫ਼ ਸਫ਼ਾਈ ਨੂੰ ਦੇਖ ਕੇ ਆਉਣ ਵਾਲੇ ਸ਼ਰਧਾਲੂ ਪੰਜਾਬ ਸਰਕਾਰ ਦੀ ਉਪਮਾ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਯਾਤਰਾ ’ਤੇ ਆਏ ਸ਼ਰਧਾਲੂ ਦਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਹੜਤਾਲ ’ਤੇ ਗਏ ਪਾਵਰਕਾਮ ਮੁਲਾਜ਼ਮਾਂ ਨੇ ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਕੀਤਾ ਰੋਸ ਵਿਖਾਵਾ
Ad Position 24