ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਕਰਨੈਲ ਸਿੰਘ)-ਮੁਕਤਸਰ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਯਾਤਰਾ ‘ਤੇ ਆਏ ਸ਼ਰਧਾਲੂਆਂ ਦਾ ਅੱਜ ਸਵੇਰੇ ਮੋਟਰਸਾਈਕਲ ਚੋਰੀ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਚੋਰੀ ਹੋਏ ਮੋਟਰਸਾਈਕਲ ਦੇ ਮਾਲਕ ਸੋਨੂੰ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਕਿਸ਼ੋਰੀ ਲਾਲ ਸਟਰੀਟ, ਮੁਕਤਸਰ ਸਾਹਿਬ ਨੇ ਦੱਸਿਆ ਕਿ ਉਹ ਆਪਣੇ ਇੱਕ ਦੋਸਤ ਨਾਲ ਬੀਤੀ ਸ਼ਾਮ ਆਪਣੇ ਸਪਲੈਂਡਰ ਮੋਟਰਸਾਈਕਲ ਨੰ: ਪੀ.ਬੀ.30 ਏਏ 3915 ‘ਤੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਸਨ। ਉਨ੍ਹਾਂ ਆਪਣਾ ਮੋਟਰਸਾਈਕਲ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸ੍ਰੀ ਗੁਰੂ ਤੇਗ਼ ਬਹਾਦਰ ਨਿਵਾਸ ਦੇ ਬਾਹਰ ਖੜ੍ਹਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਸਵੇਰੇ ਉੱਠ ਕੇ ਦੇਖਿਆ ਤਾਂ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਜਿਸ ਨੂੰ ਉਨ੍ਹਾਂ ਨੇ ਕਾਫੀ ਦੇਰ ਲੱਭਣ ਦੀ ਕੋਸ਼ਿਸ਼ ਕੀਤੀ। ਪ੍ਰੰਤੂ ਜਦੋਂ ਕੁੱਝ ਵੀ ਪਤਾ ਨਾ ਚੱਲਿਆ ਤਾਂ ਉਨ੍ਹਾਂ ਸਥਾਨਕ ਪੁਲਿਸ ਚੌਂਕੀ ਵਿਖੇ ਇਸ ਚੋਰੀ ਦੀ ਇਤਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਜਿੱਥੋਂ ਉਨ੍ਹਾਂ ਦਾ ਮੋਟਰਸਾਈਕਲ ਚੋਰੀ ਹੋਇਆ ਹੈ ਉੱਥੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਏ ਹਨ, ਜਿਸ ‘ਚ ਮੋਟਰਸਾਈਕਲ ਚੋਰੀ ਕਰਦੇ ਚੋਰ ਦੀ ਵੀਡੀਓ ਸਾਫ਼ ਨਜ਼ਰ ਆ ਰਹੀ ਹੈ, ਚੋਰ ਦੀ ਉਮਰ ਤਕਰੀਬਨ 30 ਕੁ ਸਾਲ ਦੇ ਕਰੀਬ ਲੱਗ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰਿਆਂ ਦੇ ਮੁਤਾਬਿਕ 6 ਵੱਜ ਕੇ 20 ਮਿੰਟ ‘ਤੇ ਉਨ੍ਹਾਂ ਦਾ ਮੋਟਰ ਸਾਈਕਲ ਚੋਰੀ ਹੋਇਆ ਹੈ।