ਮੋਰਿੰਡਾ, 21 ਜੁਲਾਈ (ਪ੍ਰਿਤਪਾਲ ਸਿੰਘ)-ਗੁਰਦੁਆਰਾ ਸ੍ਰੀ ਭੋਰਾ ਸਾਹਿਬ, ਪਿੰਡ ਧਿਆਨੂੰ ਮਾਜਰਾ ਵਿਖੇ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੀ ਯਾਦ ਵਿਚ ਸੰਤ ਬਾਬਾ ਬਲਬੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੀ ਦੇਖ ਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਦੌਰਾਨ ਬਾਬਾ ਸੁਖਬੀਰ ਸਿੰਘ ਜੀ ਕੰਧੌਲੇ ਵਾਲੇ, ਢਾਡੀ ਮਲਕੀਅਤ ਸਿੰਘ ਪਪਰਾਲੀ, ਬਾਬਾ ਸੁਖਜੀਤ ਸਿੰਘ ਮਾਣੇਮਾਜਰਾ, ਬਾਬਾ ਦਿਲਵਰ ਸਿੰਘ ਪੋਹਲੋਮਾਜਰਾ, ਬਾਬਾ ਗੁਰਵਿੰਦਰ ਸਿੰਘ ਪੰਡੋਰੀ, ਬਾਬਾ ਅਮ੍ਰਿਤਪਾਲ ਸਿੰਘ ਖੰਨਾ ਅਤੇ ਬਾਬਾ ਗੁਰਪ੍ਰੀਤ ਸਿੰਘ ਨੰਥੂ ਮਾਜਰੇ ਵਾਲਿਆਂ ਵਲੋਂ ਜਥਿਆਂ ਸਮੇਤ ਕਥਾ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਪ੍ਰਬੰਧਕਾਂ ਵਲੋਂ ਸਮਾਗਮ ਵਿਚ ਹਾਜ਼ਰੀ ਭਰਨ ਵਾਲੇ ਜਥਿਆਂ, ਮਹਾਂ ਪੁਰਖਾਂ ਅਤੇ ਪਤਵੰਤੇ ਸੱਜਣਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਪ੍ਰਧਾਨ ਅਜੀਤ ਸਿੰਘ ਧਿਆਨੂੰ ਮਾਜਰਾ, ਸ਼ੇਰ ਸਿੰਘ, ਮਾ ਬਲਵੀਰ ਸਿੰਘ, ਸਰਬਜੀਤ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ (ਸੁੱਖਾ) ਪੋਹਲੋ ਮਾਜਰਾ, ਲਵੀ ਗੌਤਮ ਤੇ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।