13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਧਰਨੇ ’ਤੇ ਬੈਠੇ ਨਰੇਗਾ ਕਰਮਚਾਰੀਆਂ ਦੀ ਹਮਾਇਤ ’ਚ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਪਹੁੰਚੇ

Ad Position 21
No active advertisement
ਅਜੀਤ ਡੈਸਕ 22-07-2026
ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ-(ਕਰਨੈਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਸਥਾਨਕ ਬੀ. ਡੀ. ਪੀ. ਓ. ਦਫ਼ਤਰ ਵਿਖੇ ਧਰਨੇ ‘ਤੇ ਬੈਠੇ ਨਰੇਗਾ ਕਰਮਚਾਰੀਆਂ ਦੀ ਹਮਾਇਤ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਆਪਣੇ ਸਾਥੀਆਂ ਸਮੇਤ ਧਰਨੇ ‘ਚ ਸ਼ਮੂਲੀਅਤ ਕੀਤੀ। ਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸੁਣਨ ਤੋਂ ਬਾਅਦ ਰਾਣਾ ਕੇ. ਪੀ. ਸਿੰਘ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਅੱਠ ਮਹੀਨੇ ਤੋਂ ਨਰੇਗਾ ਦੇ ਤਕਨੀਕੀ ਸਹਾਇਕ ਕਰਮਚਾਰੀਆਂ ਅਤੇ ਹੋਰ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵਲੋਂ ਤਨਖ਼ਾਹ ਨਹੀਂ ਦਿੱਤੀ ਜਾ ਰਹੀ, ਜੋ ਬਹੁਤ ਚਿੰਤਾਜਨਕ ਗੱਲ ਹੈ। ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਨਰੇਗਾ ਕਰਮਚਾਰੀਆਂ ਵੱਲੋਂ ਰੈਗੂਲਰ ਸਕੇਲ ਦੀ ਜਿੱਥੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ, ਉਥੇ ਹੀ ਪੰਚਾਇਤੀ ਰਾਜ ‘ਚ ਖ਼ਾਲੀ ਅਸਾਮੀਆਂ ‘ਤੇ ਨਰੇਗਾ ਕਰਮਚਾਰੀਆਂ ਨੂੰ ਮਰਜ਼ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ, ਜੋ ਕਿ ਬਿਲਕੁਲ ਵਾਜਬ ਮੰਗ ਹੈ। ਰਾਣਾ ਕੇ. ਪੀ. ਸਿੰਘ ਨੇ ਦੋਸ਼ ਲਗਾਇਆ ਕਿ ਨਰੇਗਾ ਕਰਮਚਾਰੀਆਂ ਦੀਆਂ ਵਾਜਬ ਮੰਗਾਂ ਮੰਨਣ ਦੀ ਬਜਾਏ ਪੰਜਾਬ ਸਰਕਾਰ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਕੇ ਨਵੇਂ ਬੰਦਿਆਂ ਨੂੰ ਭਰਤੀ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੀ ਹੈ। ਰਾਣਾ ਕੇਪੀ ਸਿੰਘ ਨੇ ਪੰਜਾਬ ਸਰਕਾਰ ਵਲੋਂ ਨਰੇਗਾ ਕਰਮਚਾਰੀਆਂ ਨਾਲ ਕੀਤੇ ਜਾ ਰਹੇ ਧੱਕੇ ਦੀ ਨਿੰਦਾ ਕਰਦਿਆਂ ਕਰਮਚਾਰੀਆਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਨਰੇਗਾ ਕਰਮਚਾਰੀਆਂ ਨੂੰ ਪੰਚਾਇਤੀ ਰਾਜ ‘ਚ ਮਰਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਪਿਛਲੇ ਦਿਨੀਂ ਆਪਣੀਆਂ ਮੰਗਾਂ ਨੂੰ ਲੈ ਕੇ ਖੰਨਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ‘ਤੇ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ। ਇਸ ਮੌਕੇ ਸਾਬਕਾ ਚੇਅਰਮੈਨ ਰਮੇਸ਼ ਚੰਦਰ ਦਸਗਰਾਈਂ, ਕਮਲ ਦੇਵ ਜੋਸ਼ੀ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਹਿਮਾਂਸ਼ੂ ਟੰਡਨ, ਪ੍ਰੇਮ ਸਿੰਘ ਬਾਸੋਵਾਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਸਾਬਕਾ ਕੌਂਸਲਰ ਗੁਰਿੰਦਰ ਸਿੰਘ ਵਾਲੀਆ, ਨਰਿੰਦਰ ਨਿੰਦਾ, ਦਲਜੀਤ ਸਿੰਘ ਕੈਂਥ, ਕੀਰਤਪੁਰ ਸਾਹਿਬ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਪਾਲੀ ਸ਼ਾਹ ਕੋੜਾ, ਸਰਪੰਚ ਪਹੂ ਲਾਲ, ਪ੍ਰੇਮ ਸਿੰਘ ਸਿੱਧੂ, ਚੰਦਨ ਕੁਮਾਰ, ਮਹੰਤ ਬਚਨ ਦਾਸ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ’ਤੇ ਜਾ ਕੇ ਸਰਕਾਰ ਤੇ ਮੈਨੇਜਮੈਂਟ ਵਿਰੁੱਧ ਜਤਾਇਆ ਰੋਸ ਅਗਲੀ ਖ਼ਬਰ ਮੋਰਿੰਡਾ ਸ਼ਹਿਰ ਵਿਚ ਪਾਣੀ ਦੀ ਨਿਕਾਸੀ ਦਾ ਮੰਦਾ ਹਾਲ, ਮੀਂਹ ਕਾਰਨ ਸੀਵਰੇਜ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਵੜਿਆ
Ad Position 24