ਨੰਗਲ, 21 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸਿੰਘ ਸਭਾ ਸੈਕਟਰ ਦੋ ਨਯਾ ਨੰਗਲ ਪ੍ਰਬੰਧਕ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਅਸ਼ਟਮ ਬਲਬੀਰਾ, ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਗਾਮੀ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਵਿਸ਼ੇਸ਼ ਇਕੱਤਰਤਾ ਹੋਈ। ਜਿਸਦੀ ਆਰੰਭਤਾ ਅਰਦਾਸ, ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਨਾਲ ਕੀਤੀ ਗਈ। ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅੱਠਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ, ਜੋ ਕਿ 7 ਅਗਸਤ ਨੂੰ ਹੈ, ਐਤਵਾਰ 9 ਅਗਸਤ, 2026 ਨੂੰ ਗੁਰਦੁਆਰਾ ਸਾਹਿਬ ਵਿਖੇ ਹਰ ਵਾਰ ਦੀ ਤਰ੍ਹਾਂ ਸ਼ਰਧਾਪੂਰਵਕ ਮਨਾਇਆ ਜਾਵੇਗਾ, ਜਿਸ ਤਹਿਤ ਸਵੇਰ ਦੇ ਦੀਵਾਨ ਵਿਚ ਸਹਿਜ ਪਾਠ ਦੇ ਭੋਗ ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਵੀਰਦਵਿੰਦਰ ਸਿੰਘ ਵਲੋਂ ਮਨੋਹਰ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਇਸੇ ਦਿਨ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਤੌਰ ’ਤੇ ‘ਸੇਵਾ ਦਿਵਸ’ ਵਜੋਂ ਮਨਾਉਂਦੇ ਹੋਏ ਇਲਾਕੇ ਦੇ ਹਸਪਤਾਲਾਂ ਅਤੇ ਬਿਰਧ ਆਸ਼ਰਮਾਂ ਵਿਚ ਜਾ ਕੇ ਸੇਵਾ ਕਾਰਜ ਕੀਤੇ ਜਾਣਗੇ। ਇਸ ਤੋਂ ਇਲਾਵਾ 9 ਅਗਸਤ ਨੂੰ ਸ਼ਾਮ ਦੇ ਦੀਵਾਨ ਵੀ ਸਜਾਏ ਜਾਣਗੇ, ਜਿਨ੍ਹਾਂ ਵਿਚ ਰਾਗੀ ਜਥੇ ਵਲੋਂ ਗੁਰਬਾਣੀ ਗਾਇਨ ਕੀਤਾ ਜਾਵੇਗਾ ਅਤੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਤੇ ਇਤਿਹਾਸ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਪ੍ਰਧਾਨ ਤਰਲੋਚਨ ਸਿੰਘ, ਮੀਤ ਪ੍ਰਧਾਨ ਹਰਜੀਤ ਸਿੰਘ, ਬਲਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਬਖਸ਼ੀਸ਼ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਹਰਜੀਤ ਸਿੰਘ, ਤਰਸੇਮ ਸਿੰਘ, ਬਲਬੀਰ ਸਿੰਘ, ਦਾਤਾਰ ਸਿੰਘ, ਹਰਕਿਸ਼ਨ ਸਿੰਘ, ਮਲਕੀਅਤ ਸਿੰਘ, ਮਹਿੰਦਰ ਸਿੰਘ, ਮੱਖਣ ਸਿੰਘ, ਕਮਲਜੀਤ ਸਿੰਘ, ਹਰਦੇਵ ਸਿੰਘ ਅਤੇ ਹਰਪ੍ਰੀਤ ਸਿੰਘ, ਹਰਜੀਤ ਸਿੰਘ ਨੀਨਾ, ਸ਼ਮਸ਼ੇਰ ਸਿੰਘ ਤੇ ਮਲਕੀਤ ਸਿੰਘ ਆਦਿ ਪ੍ਰਬੰਧਕ ਕਮੇਟੀ ਮੈਂਬਰ ਹਾਜ਼ਰ ਸਨ।