06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

‘ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਨੱਕੋ-ਨੱਕ ਕਰਜ਼ੇ ਵਿਚ ਡਬੋਇਆ-ਡਾ. ਚੀਮਾ

Ad Position 21
No active advertisement
ਅਜੀਤ ਡੈਸਕ 23-07-2026
ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ ਐਸ ਨਿੱਕੂਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਨੱਕੋ-ਨੱਕ ਕਰਜ਼ੇ ਵਿਚ ਡੁਬੋ ਦਿੱਤਾ ਹੈ ਅਤੇ ਸੂਬੇ ਦੀ ਵਿੱਤੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿੱਤੀ ਪ੍ਰਬੰਧ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦਾ ਕਰਜ਼ਾ ਲਗਾਤਾਰ ਵਧ ਰਿਹਾ ਹੈ ਤੇ ਸਰਕਾਰ ਵਿੱਤੀ ਤੌਰ ਤੇ ਦੀਵਾਲੀਆ ਹੋ ਚੁੱਕੀ। ਉਨ੍ਹਾਂ ਦੋਸ਼ ਲਾਇਆ ਕਿ ਮੰਡੀ ਬੋਰਡ ਤੇ ਬਿਜਲੀ ਬੋਰਡ ਦੀਆਂ ਕੀਮਤੀ ਜ਼ਮੀਨਾਂ ਵੇਚਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਨ੍ਹਾਂ ਨੂੰ ਮੁਲਾਜ਼ਮਾਂ ਅਤੇ ਅਦਾਲਤੀ ਦਖ਼ਲ ਤੋਂ ਬਾਅਦ ਰੋਕਿਆ ਗਿਆ। ਉਨ੍ਹਾਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਪ੍ਰਚਾਰ ਦੀ ਰਾਜਨੀਤੀ ਛੱਡ ਕੇ ਲੋਕਾਂ ਦੇ ਅਸਲ ਮੁੱਦਿਆਂ ਵੱਲ ਧਿਆਨ ਦੇਣ ਡਾ. ਚੀਮਾ ਨੇ ਬੇਰੁਜ਼ਗਾਰੀ ਅਤੇ ਭਰਤੀ ਪ੍ਰਕਿਰਿਆ ਨੂੰ ਲੈ ਕੇ ਵੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਰੁਜ਼ਗਾਰੀ ਦੀ ਦਰ ਰਾਸ਼ਟਰੀ ਔਸਤ ਨਾਲੋਂ ਵੱਧ ਹੈ। ਇਸਦੇ ਨਾਲ ਹੀ ਉਨ੍ਹਾਂ ਨੀਟ ਪੇਪਰ ਲੀਕ ਮਾਮਲੇ ਵਿਚ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਵਿਦਿਆਰਥੀਆਂ ‘ਤੇ ਹੋਏ ਕਥਿਤ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਪੰਜਾਬ ਵਿਚ ਫਾਰਮੇਸੀ ਅਫ਼ਸਰਾਂ, ਨਾਇਬ ਤਹਿਸੀਲਦਾਰਾਂ ਅਤੇ ਐਕਸਾਈਜ਼ ਇੰਸਪੈਕਟਰਾਂ ਦੀਆਂ ਭਰਤੀਆਂ ਵਿਚ ਕਥਿਤ ਬੇਨਿਯਮੀਆਂ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨੈਸ਼ਨਲ ਮੈਂਟਲ ਹੈਲਥ ਪ੍ਰੋਗਰਾਮ ਤਹਿਤ ਹੋਈਆਂ ਭਰਤੀਆਂ ਨੂੰ ਰੱਦ ਕਰਕੇ ਨਵੇਂ ਸਿਰੇ ਤੋਂ ਭਰਤੀਆਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਭਰਤੀ ਪ੍ਰੀਖਿਆਵਾਂ ਵਿਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਅਤੇ ਰਾਜਾਂ ਨੂੰ ਆਪਣੀ ਭਰਤੀ ਪ੍ਰਕਿਰਿਆ ਸੁਤੰਤਰ ਤੌਰ ‘ਤੇ ਚਲਾਉਣ ਦੀ ਆਜ਼ਾਦੀ ਦਿੱਤੀ ਜਾਵੇ। ਡਾ. ਚੀਮਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਅਤੇ ਧੱਕੇਸ਼ਾਹੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਗੱਲ ਰੱਖਣ ਤੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਗਟ ਕਰਨ ਦਾ ਲੋਕਤੰਤਰੀ ਹੱਕ ਹੈ। ਉਨ੍ਹਾਂ 24 ਜੁਲਾਈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਣ ਵਾਲੀ
‘ਵਹੀਰ’ ਵਿਚ ਸੰਗਤ ਨੂੰ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਕੰਮਾਂ ਦੀ ਕੀਤੀ ਗਈ ਸ਼ਲਾਘਾ ਦਾ ਸਵਾਗਤ ਕੀਤਾ। ਡਾ. ਚੀਮਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗੁਰਦੁਆਰਾ ਕਾਨੂੰਨ ਵਿਚ ਸੋਧਾਂ ਸਬੰਧੀ ਕੀਤੀਆਂ ਸਿਫ਼ਾਰਸ਼ਾਂ ਨੂੰ ਹੂਬ ਹੂ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਡਾ. ਚੀਮਾ ਨੇ ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ ਬਾਰੇ ਵੀ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਜਰਨੈਲ ਸਿੰਘ ਕਾਰਸੇਵਾ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਨਿਰਮਲ ਸਿੰਘ ਹਰੀਵਾਲ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਫੋਰਮੈਨ ਗੁਰਨਾਮ ਸਿੰਘ ਮਟੌਰ, ਹਰਦੇਵ ਸਿੰਘ ਦੇਬੀ, ਪਰਮਜੀਤ ਸਿੰਘ ਬੱਢਲ, ਅਮਰਜੀਤ ਸਿੰਘ ਬਿੱਲਾ, ਜਰਨੈਲ ਸਿੰਘ ਗੂੰਬਰ, ਆਤਮਾ ਸਿੰਘ ਘੱਟੀਵਾਲ, ਕੁਲਤਾਰ ਸਿੰਘ ਬਿੱਟਾ, ਹਮੇਸ਼ ਸਿੰਘ ਕਾਨੂੰਗੋ, ਭਾਈ ਸਬਰਜੀਤ ਸਿੰਘ ਖਡੂਰ ਸਾਹਿਬ, ਗੁਰਦੀਪ ਸਿੰਘ ਬਾਵਾ ਜਰਨੈਲ ਸਿੰਘ ਜੈਲੀ, ਕਾਲਾ ਵਾਲੀਆ, ਜਥੇਦਾਰ ਰਾਮ ਸਿੰਘ, ਜਸਵਿੰਦਰ ਕੌਰ ਸੱਗੂ, ਤਾਰਾ ਸਿੰਘ ਬੁਰਜ, ਸੁਰਜੀਤ ਕੌਰ, ਦਵਿੰਦਰ ਸਿੰਘ ਢਿੱਲੋਂ, ਜ਼ਸਵੀਰ ਸਿੰਘ ਢੇਰ, ਗੁਰਵਿੰਦਰ ਸਿੰਘ ਜਿਓਵਾਲ, ਗੁਰਬਚਨ ਸਿੰਘ ਲੋਧੀਪੁਰ, ਕਰਮ ਸਿੰਘ ਮੈਨੇਜਰ, ਸੋਢੀ ਨਿੱਕੂਵਾਲ, ਤਾਰਾ ਸੈਣੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਸ਼ਸਤਰਾਂ ਨਾਲ ਸਬੰਧਿਤ ਬੱਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਈ ਰਵਾਨਾ ਅਗਲੀ ਖ਼ਬਰ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਮੋਦੀ ਤੇ ਮਾਨ ਸਰਕਾਰ ਦੇ ਪੁਤਲੇ ਫੂਕੇ
Ad Position 24
No active advertisement