ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ ਐਸ ਨਿੱਕੂਵਾਲ)-ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸਕ ਸ਼ਸਤਰਾਂ ਨਾਲ ਸਬੰਧਿਤ ਬੱਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ ਹੋ ਗਈ, ਜਿਸ ਦੀ ਰਵਾਨਗੀ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜ਼ੋਗਿੰਦਰ ਸਿੰਘ ਵਲੋਂ ਕੀਤੀ ਗਈ।ਵਿਸ਼ੇਸ਼ ਤੌਰ ਤੇ ਪਹੁੰਚੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 24 ਜੁਲਾਈ ਤੋਂ 3 ਅਗਸਤ ਤੱਕ ਮੀਰੀ-ਪੀਰੀ ਖ਼ਾਲਸਾ ਮਾਰਚ ਕੱਢਿਆ ਜਾਵੇਗਾ, ਜੋ ਕਿ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬ੍ਹੋ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇਗਾ। ਜਿਸਦੀ ਸਮਾਪਤੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰੂ ਸਾਹਿਬਾਨ ਦੇ ਨਾਲ ਸਬੰਧਿਤ ਜੋ ਸ਼ਸਤਰ ਮੌਜੂਦ ਹਨ, ਉਨ੍ਹਾਂ ਸ਼ਸਤਰਾਂ ਵਾਲੀ ਬੱਸ ਨੂੰ ਭੇਜਿਆ ਗਿਆ ਹੈ। ਜੋਕਿ ਮੀਰੀ-ਪੀਰੀ ਮਾਰਚ ਨਾਲ ਚੱਲੇਗੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਂਡ. ਹਰਦੇਵ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਗੁਰਭਾਗ ਸਿੰਘ, ਮੀਤ ਮੈਨੇਜਰ ਜ਼ਸਵੀਰ ਸਿੰਘ ਤੇ ਭੁਪਿੰਦਰ ਸਿੰਘ, ਦਵਿੰਦਰ ਸਿੰਘ ਢਿੱਲੋ, ਸੁਖਵੀਰ ਸਿੰਘ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਭਵਜੋਤ ਸਿੰਘ ਗਾਇਡ, ਭਾਈ ਸਰਜੀਤ ਸਿੰਘ ਖੰਡੂਰ ਸਾਹਿਬ, ਜ਼ਸਨਜੋਤ ਸਿੰਘ ਆਦਿ ਹਾਜ਼ਰ ਸਨ।