06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨਵੇਂ ਰਾਸ਼ਨ ਕਾਰਡ ਤੇ ਮੈਂਬਰ ਸ਼ਾਮਿਲ ਕਰਨ ਲਈ 11 ਅਗਸਤ ਤੱਕ ਕੀਤਾ ਜਾ ਸਕਦਾ ਹੈ ਅਪਲਾਈ-ਡੀ. ਸੀ.

Ad Position 21
No active advertisement
ਅਜੀਤ ਡੈਸਕ 23-07-2026
ਰੂਪਨਗਰ, 22 ਜੁਲਾਈ (ਯਸ਼ਵੰਤ ਬੱਸੀ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਅਧੀਨ ਨਵੇਂ ਰਾਸ਼ਨ ਕਾਰਡ ਬਣਵਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰਾਂ ਦੇ ਨਾਮ ਦਰਜ ਕਰਵਾਉਣ ਲਈ 22 ਜੁਲਾਈ ਤੋਂ 11 ਅਗਸਤ 2026 ਤੱਕ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ। ਇਸ ਉਪਰਾਲੇ ਦਾ ਉਦੇਸ਼ ਯੋਗ ਪਰਿਵਾਰਾਂ ਅਤੇ ਲਾਭਪਾਤਰੀਆਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ ਆਧਾਰਿਤ ਪ੍ਰਕਿਰਿਆ ਰਾਹੀਂ ਯੋਜਨਾ ਦਾ ਲਾਭ ਮੁਹੱਈਆ ਕਰਵਾਉਣਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਵਾਉਣ ਜਾਂ ਮੌਜੂਦਾ ਰਾਸ਼ਨ ਕਾਰਡ ਵਿੱਚ ਨਵੇਂ ਮੈਂਬਰ ਦਾ ਨਾਮ ਸ਼ਾਮਲ ਕਰਵਾਉਣ ਲਈ ਲੋੜੀਂਦੇ ਫਾਰਮ, ਹਦਾਇਤਾਂ ਅਤੇ ਜ਼ਰੂਰੀ ਦਸਤਾਵੇਜ਼ਾਂ ਦੀ ਸੂਚੀ ਨਜ਼ਦੀਕੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਇਹ ਫਾਰਮ ਅਤੇ ਹਦਾਇਤਾਂ ਵਿਭਾਗ ਦੀ ਵੈੱਬਸਾਈਟ ਤੋਂ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਬਿਨੈਕਾਰ ਖੁਦ ਵੀ ਪੋਰਟਲ ‘ਤੇ ਬਿਨਾਂ ਕਿਸੇ ਸਰਕਾਰੀ ਫੀਸ ਦੇ ਆਨਲਾਈਨ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਚਾਰ ਤਰੀਕਿਆਂ ਰਾਹੀਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਬਿਨੈਕਾਰ ਖੁਦ ਆਨਲਾਈਨ ਪੋਰਟਲ ਰਾਹੀਂ ਬਿਨਾਂ ਕਿਸੇ ਸਰਕਾਰੀ ਫੀਸ ਦੇ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਨਜ਼ਦੀਕੀ ਸੇਵਾ ਕੇਂਦਰ ਜਾਂ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ, ਰੂਪਨਗਰ ਦੇ ਦਫ਼ਤਰ ਵਿਖੇ 100 ਰੁਪਏ ਸਰਕਾਰੀ ਫੀਸ ਨਾਲ ਅਤੇ ਡੋਰ-ਸਟੈਪ ਡਿਲੀਵਰੀ ਸੇਵਾ ਰਾਹੀਂ 150 ਰੁਪਏ ਸਰਕਾਰੀ ਫੀਸ ਦੇ ਕੇ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਰਜ਼ੀ ਸਫਲਤਾਪੂਰਵਕ ਆਨਲਾਈਨ ਜਮ੍ਹਾਂ ਹੋਣ ਉਪਰੰਤ ਬਿਨੈਕਾਰ ਦੇ ਮੋਬਾਈਲ ਨੰਬਰ ‘ਤੇ ਰਸੀਦ ਨੰਬਰ ਸਮੇਤ ਪੁਸ਼ਟੀ ਸੰਦੇਸ਼ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਰਜ਼ੀਆਂ 11 ਅਗਸਤ 2026 ਤੱਕ ਹੀ ਸਵੀਕਾਰ ਕੀਤੀਆਂ ਜਾਣਗੀਆਂ ਅਤੇ ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਿਸੇ ਵੀ ਮਨਜ਼ੂਰਸ਼ੁਦਾ ਮਾਧਿਅਮ ਰਾਹੀਂ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਸਹਾਇਤਾ ਜਾਂ ਸਪੱਸ਼ਟੀਕਰਨ ਲਈ 01881-221150 ਅਤੇ 01881-291010 ਫੋਨ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ’ਚ ਪ੍ਰਸ਼ਾਸਨ ਵਲੋਂ ਕੂੜਾ ਚੁੱਕਣ ’ਤੇ ਭੜਕੇ ਸਫ਼ਾਈ ਸੇਵਕ, ਨਗਰ ਕੌਂਸਲ ਪ੍ਰਧਾਨ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਮੁਕਤ ਵਪਾਰ ਸਮਝੌਤੇ ਦੇ ਵਿਰੋਧ ’ਚ ਸੰਯੁਕਤ ਕਿਸਾਨ ਮੋਰਚੇ ਵਲੋਂ ਸੋਲਖੀਆਂ ਟੋਲ ਪਲਾਜ਼ਾ ਤਿੰਨ ਘੰਟੇ ਲਈ ਮੁਫ਼ਤ
Ad Position 24
No active advertisement