06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅਜੈਵੀਰ ਸਿੰਘ ਲਾਲਪੁਰਾ ਦੇ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਲੱਡੂ ਵੰਡੇ

Ad Position 21
No active advertisement
ਅਜੀਤ ਡੈਸਕ 23-07-2026
ਪੁਰਖਾਲੀ, 22 ਜੁਲਾਈ (ਅੰਮ੍ਰਿਤਪਾਲ ਸਿੰਘ ਬੰਟੀ )- ਅਜੈਵੀਰ ਸਿੰਘ ਲਾਲਪੁਰਾ ਨੂੰ ਤੀਜੀ ਵਾਰ ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਮੰਡਲ ਭਾਜਪਾ ਪੁਰਖਾਲੀ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਰਕਰਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ।ਇਸ ਮੌਕੇ ਮੰਡਲ ਭਾਜਪਾ ਆਗੂਆਂ ਨੇ ਅਜੈਵੀਰ ਸਿੰਘ ਲਾਲਪੁਰਾ ‘ਤੇ ਮੁੜ ਭਰੋਸਾ ਪ੍ਰਗਟਾਉਣ ਲਈ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਭਾਜਪਾ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਲਾਲਪੁਰਾ ਦੀ ਮਿਹਨਤ ਅਤੇ ਲਗਨ ਸਦਕਾ ਇਲਾਕੇ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ।ਇਸ ਮੌਕੇ ‘ਤੇ ਮੰਡਲ ਪ੍ਰਧਾਨ ਤੇਜਿੰਦਰ ਸਿੰਘ ਤੇਜੀ, ਪਿਆਰਾ ਸਿੰਘ, ਹਰਵਿੰਦਰ ਸਿੰਘ, ਸ਼ਰਨਜੀਤ ਸਿੰਘ, ਮਨਪ੍ਰੀਤ ਸਿੰਘ, ਰਾਜਵੀਰ ਸਿੰਘ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਨੌਜਵਾਨ ਅਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਚੱਢਾ ਨੇ ਨੂਰਪੁਰ ਬੇਦੀ-ਕਾਂਗੜ ਸੜਕ ਦੇ ਨਿਰਮਾਣ ਦੇ ਨੀਂਹ ਪੱਥਰ ਦੀ ਕੀਤੀ ਘੁੰਡ ਚੁਕਾਈ ਅਗਲੀ ਖ਼ਬਰ ਵਿਧਾਇਕ ਚੱਢਾ ਦੇ ਯਤਨਾਂ ਨਾਲ ਸਿੰਚਾਈ ਵਾਲਾ ਟਿਊਬਵੈੱਲ ਲਗਵਾਉਣ ਦੀ ਕੀਤੀ ਗਈ ਆਰੰਭਤਾ
Ad Position 24
No active advertisement