06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਧਾਇਕ ਐਡਵੋਕੇਟ ਚੱਢਾ ਨੇ ਨੂਰਪੁਰ ਬੇਦੀ-ਕਾਂਗੜ ਸੜਕ ਦੇ ਨਿਰਮਾਣ ਦੇ ਨੀਂਹ ਪੱਥਰ ਦੀ ਕੀਤੀ ਘੁੰਡ ਚੁਕਾਈ

Ad Position 21
No active advertisement
ਅਜੀਤ ਡੈਸਕ 23-07-2026
ਨੂਰਪੁਰ ਬੇਦੀ, 22 ਜੁਲਾਈ (ਵਿੰਦਰਪਾਲ ਝਾਂਡੀਆਂ)- ਬੀਤੇ ਲੰਬੇ ਸਮੇਂ ਤੋਂ ਖਸਤਾ ਹਾਲਤ ਕਾਰਨ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਨੂਰਪੁਰ ਬੇਦੀ ਤੋਂ ਕਾਂਗੜ ਸੜਕ ਦੇ ਚੌੜੀ ਕਰਨ ਅਤੇ ਮਜ਼ਬੂਤੀ ਕਰਨ ਦੇ ਕੰਮ ਦਾ ਆਗਾਜ਼ ਹੋ ਗਿਆ ਹੈ। ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਲਗਭਗ 303 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਮਹੱਤਵਪੂਰਨ ਸੜਕ ਦੇ ਨਿਰਮਾਣ ਦੇ ਨੀਂਹ ਪੱਥਰ ਦੀ ਘੁੰਡ ਚੁਕਾਈ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉੱਪਰਲੀ ਪੱਟੀ ਦੇ ਲੋਕਾਂ ਦੀ ਇਹ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪਹਿਲ ਦੇ ਆਧਾਰ ‘ਤੇ ਮਨਜ਼ੂਰੀ ਦੇ ਕੇ ਹੁਣ ਅਮਲੀ ਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਹਲਕੇ ਦੀਆਂ ਸੜਕਾਂ ਦੀ ਦਸ਼ਾ ਸੁਧਾਰਨਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ ਤੇ ਪਿਛਲੇ ਸਮੇਂ ਦੌਰਾਨ ਕਰੋੜਾਂ ਰੁਪਏ ਦੀ ਲਾਗਤ ਨਾਲ ਕਈ ਸੜਕਾਂ ਦਾ ਨਿਰਮਾਣ ਅਤੇ ਨਵੀਨੀਕਰਨ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨੂਰਪੁਰ ਬੇਦੀ-ਕਾਂਗੜ ਸੜਕ ਦਾ ਨਿਰਮਾਣ ਲੋਕ ਨਿਰਮਾਣ ਵਿਭਾਗ ਦੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਕੀਤਾ ਜਾਵੇਗਾ। ਪ੍ਰੋਜੈਕਟ ਤਹਿਤ ਸੜਕ ਨੂੰ ਚੌੜਾ ਕਰਨ ਦੇ ਨਾਲ-ਨਾਲ ਗ੍ਰੈਨੂਲਰ ਸਬ-ਬੇਸ, ਵੈਟ ਮਿਕਸ ਮੈਕਡਮ, ਉੱਚ ਗੁਣਵੱਤਾ ਵਾਲੀ ਬਿਟੂਮਿਨਸ ਪਰਤ, ਲੋੜ ਅਨੁਸਾਰ ਪੁਲੀਆਂ, ਸਾਈਡ ਡਰੇਨਾਂ ਤੇ ਸ਼ੋਲਡਰਾਂ ਦਾ ਨਿਰਮਾਣ ਵੀ ਕੀਤਾ ਜਾਵੇਗਾ, ਤਾਂ ਜੋ ਸੜਕ ਲੰਬੇ ਸਮੇਂ ਤੱਕ ਟਿਕਾਊ ਰਹੇ ਅਤੇ ਬਰਸਾਤ ਦੌਰਾਨ ਵੀ ਆਵਾਜਾਈ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰੇਕ ਪਿੰਡ ਨੂੰ ਬਿਹਤਰ ਸੜਕੀ ਸਹੂਲਤਾਂ ਨਾਲ ਜੋੜਨਾ ਸਰਕਾਰ ਦਾ ਟੀਚਾ ਹੈ ਤੇ ਬਾਕੀ ਰਹਿ ਗਈਆਂ ਸੜਕਾਂ ਨੂੰ ਵੀ ਪੜਾਅ ਵਾਰ ਢੰਗ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਸੜਕ ਦੇ ਮੁਕੰਮਲ ਹੋਣ ਨਾਲ ਉੱਪਰਲੀ ਘਾਟ ਦੇ ਲੋਕਾਂ, ਕਿਸਾਨਾਂ, ਵਿਦਿਆਰਥੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਉਪ ਚੇਅਰਮੈਨ ਦੇਸ ਰਾਜ ਸੈਣੀ, ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸਰਪੰਚ ਬਲਦੇਵ ਰਾਜ, ਸੰਮਤੀ ਮੈਂਬਰ ਹਰਮਿੰਦਰ ਸਿੰਘ ਬਿੰਦੀ ਰੂੜੇਵਾਲ, ਹੁਸਨ ਲਾਲ ਚੌਧਰੀ ਡਾਇਰੈਕਟਰ ਬੀ.ਐਸ.ਐੱਨ.ਐੱਲ., ਲੇਖ ਰਾਮ ਬਜਾੜ, ਕਾਕੂ ਭਗਤ, ਸਤਪਾਲ ਚੌਧਰੀ, ਸਾਬਕਾ ਸਰਪੰਚ ਮੋਹਣ ਲਾਲ, ਰਾਮ ਸ਼ਾਹ ਬਾਲੇਵਾਲ, ਮਨਜੀਤ ਬੂਥਗੜ੍ਹ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਸਮਰਥਨ ਅਗਲੀ ਖ਼ਬਰ ਅਜੈਵੀਰ ਸਿੰਘ ਲਾਲਪੁਰਾ ਦੇ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਲੱਡੂ ਵੰਡੇ
Ad Position 24
No active advertisement