09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਰਕਾਰੀ ਕੰਨਿਆ ਸਕੂਲ ਵਿਖੇ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ

Ad Position 21
No active advertisement
ਅਜੀਤ ਡੈਸਕ 24-07-2026
ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ (ਜੇ ਐਸ ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ ਗਏ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਮਾਤਾ ਬਲਵਿੰਦਰ ਕੌਰ ਬੈਂਸ ਵਲੋਂ ਵਿਸ਼ੇਸ਼ ਤੌਰ ‘ਤੇ ਸਮਾਗਮ ਵਿਚ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਮਸ਼ੇਰ ਸਿੰਘ ਅਤੇ ਬਲਵਿੰਦਰ ਕੌਰ ਬੈਂਸ ਨੇ ਸਾਂਝੇ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਹਰ ਬੱਚੇ ਨੂੰ ਵਧੀਆ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ, ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਉੱਚ ਪੱਧਰੀ ਸਿੱਖਿਆ ਪ੍ਰਾਪਤ ਹੋ ਸਕੇ। ਇਸ ਮੌਕੇ ਮੰਚ ਸੰਚਾਲਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਨਜੀਤ ਸਿੰਘ ਮਾਵੀ ਵਲੋਂ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਇੰਦਰਜੀਤ ਸਿੰਘ, ਸਿੱਖਿਆ ਕੋਆਰਡੀਨੇਟਰ ਦਇਆ ਸਿੰਘ, ਪ੍ਰਿੰਸੀਪਲ ਨੀਰਜ ਵਰਮਾ, ਪ੍ਰਿੰਸੀਪਲ ਚਰਨਜੀਤ ਸਿੰਘ, ਮੁੱਖ ਅਧਿਆਪਿਕਾ ਜਸਵਿੰਦਰ ਕੌਰ, ਡੀਪੂ ਮੈਨੇਜਰ ਗਗਨਦੀਪ ਜੋਲੀ, ਬਲਾਕ ਸਮਿਤੀ ਦੀ ਚੇਅਰਪਰਸ਼ਨ ਮਮਤਾ ਸ਼ਰਮਾ, ਆਪ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗੀ, ਸਰਪੰਚ ਸੁਮਿਤ ਭਾਰਤਵਾਜ, ਹਲਕਾ ਕੋਆਰਡੀਨੇਟਰ ਨਿਸ਼ਾਨ ਗੁਪਤਾ, ਸਰਪੰਚ ਜੀਤ ਰਾਮ ਰਿੰਕੂ, ਅਭੀਜੀਤ ਸਿੰਘ, ਸੁਦੇਸ਼ ਕੁਮਾਰੀ, ਸੁਪਰਡੈਂਟ ਮਲਕੀਤ ਸਿੰਘ ਭੱਠਲ ਸਮੇਤ ਵੱਡੀ ਗਿਣਤੀ ਵਿਚ ਸਟਾਫ਼ ਤੇ ਸਕੂਲੀ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ’ਤੇ ਲਾਠੀਚਾਰਜ ਨਿੰਦਣਯੋਗ, ਪ੍ਰੀਖਿਆ ਪ੍ਰਣਾਲੀ ਪਾਰਦਰਸ਼ੀ ਬਣਾਈ ਜਾਵੇ-ਸੀਨੀਅਰ ਸਿਟੀਜ਼ਨਜ਼ ਕੌਂਸਲ ਅਗਲੀ ਖ਼ਬਰ ਬੀ.ਡੀ.ਪੀ.ਓ. ਦਫ਼ਤਰ ਨੂਰਪੁਰ ਬੇਦੀ ਵਿਖੇ ਪੰਚਾ ਸਰਪੰਚਾਂ ਦਾ ਸਿਖਲਾਈ ਕੈਂਪ ਜਾਰੀ
Ad Position 24