09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਿਵਲ ਹਸਪਤਾਲ ਵਿਖੇ ਫਾਇਰ ਸੇਫਟੀ ਸੰਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 24-07-2026
ਰੂਪਨਗਰ, 23 ਜੁਲਾਈ (ਯਸ਼ਵੰਤ ਬੱਸੀ)-ਸਿਵਲ ਹਸਪਤਾਲ ਰੂਪਨਗਰ ਵਿਖੇ ਡਾ. ਹਰਲੀਨ ਕੌਰ ਦੀ ਅਗਵਾਈ ਹੇਠ ਹਸਪਤਾਲ ਦੇ ਮੈਡੀਕਲ ਸਟਾਫ਼ ਤੇ ਨਰਸਿੰਗ ਵਿਦਿਆਰਥੀਆਂ ਲਈ ਫਾਇਰ ਸੇਫਟੀ ਸਬੰਧੀ ਵਿਸਥਾਰ ਪੂਰਵਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾ. ਹਰਲੀਨ ਕੌਰ ਨੇ ਕਿਹਾ ਕਿ ਹਸਪਤਾਲ ਵਰਗੀਆਂ ਸੰਵੇਦਨਸ਼ੀਲ ਸੰਸਥਾਵਾਂ ਵਿਚ ਅੱਗ ਲੱਗਣ ਦੀ ਘਟਨਾ ਜਾਨ-ਮਾਲ ਲਈ ਗੰਭੀਰ ਖ਼ਤਰਾ ਬਣ ਸਕਦੀ ਹੈ। ਇਸ ਲਈ ਸੁਰੱਖਿਆ ਪ੍ਰਤੀ ਜਾਗਰੂਕਤਾ, ਸਾਵਧਾਨੀ ਅਤੇ ਪਹਿਲਾਂ ਤੋਂ ਤਿਆਰੀ ਬਹੁਤ ਲਾਜ਼ਮੀ ਹੈ। ਉਨ੍ਹਾਂ ਨੇ ਅੱਗ ਲੱਗਣ ਦੇ ਆਮ ਕਾਰਨਾਂਂ, ਜਿਵੇਂ ਕਿ ਬਿਜਲੀ ਦੇ ਸ਼ਾਰਟ ਸਰਕਿਟ, ਗੈਸ ਲੀਕੇਜ ਅਤੇ ਲਾਪਰਵਾਹੀ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਿਖਲਾਈ ਦੌਰਾਨ ਭਾਗੀਦਾਰਾਂ ਨੂੰ ਅੱਗ ਤੋਂ ਬਚਾਅ ਦੇ ਮੁੱਖ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਐਮਰਜੈਂਸੀ ਸਥਿਤੀ ਵਿੱਚ ਸ਼ਾਂਤ ਰਹਿੰਦੇ ਹੋਏ ਮਰੀਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਣ ਦੀ ਪ੍ਰਕਿਰਿਆ ਦਾ ਪ੍ਰੈਕਟੀਕਲ ਡੈਮੋ ਵੀ ਦਿੱਤਾ ਗਿਆ। ਅੱਗ ਬੁਝਾਉਣ ਵਾਲੇ ਉਪਕਰਣਾਂ ਦੀ ਸਹੀ ਅਤੇ ਪ੍ਰਭਾਵਸ਼ਾਲੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਸਮਝਾਇਆ ਗਿਆ ਅਤੇ ਸਟਾਫ਼ ਨੂੰ ਖੁਦ ਅਭਿਆਸ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ’ਚ ਮਨੋਰੋਗ ਮਾਹਿਰ ਡਾਕਟਰ ਤਾਇਨਾਤ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਫਾਇਰ ਸੇਫਟੀ ਸੰਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ
Ad Position 24