08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਐੱਚ. ਪੀ. ਵੀ. ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 24-07-2026
ਪੁਰਖਾਲੀ, 23 ਜੁਲਾਈ (ਅੰਮ੍ਰਿਤਪਾਲ ਸਿੰਘ ਬੰਟੀ)-ਪ੍ਰਾਇਮਰੀ ਹੈਲਥ ਸੈਂਟਰ ਪੁਰਖਾਲੀ ਵਿਖੇ ਐਚ.ਪੀ.ਵੀ.ਵੈਕਸੀਨ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਮੌਕੇ ਐੱਲ.ਐੱਚ.ਵੀ. ਪ੍ਰੋਮਿਲਾ ਦੇਵੀ ਨੇ ਪੁਰਖਾਲੀ ਸੈਕਟਰ ਨਾਲ ਸਬੰਧਿਤ ਸਿਹਤ ਸਟਾਫ਼ ਨਾਲ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਸਟਾਫ਼ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਐਚ.ਪੀ.ਵੀ. ਵੈਕਸੀਨ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਇਸ ਵੈਕਸੀਨੇਸ਼ਨ ਮੁਹਿੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸੁਨੇਹਾ ਘਰ-ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰਾਂ ਇਸ ਤੋਂ ਵਾਂਝਾ ਨਾ ਰਹੇ। ਇਸ ਜਾਗਰੂਕਤਾ ਕੈਂਪ ਦੌਰਾਨ ਏ.ਐੱਨ.ਐੱਮ. ਆਰਤੀ, ਸਵਿਤਾ, ਹਰਜੀਤ ਕੌਰ, ਰਾਜਬੀਰ ਕੌਰ ਅਤੇ ਸਮੂਹ ਸਿਹਤ ਅਮਲਾ ਵੀ ਉਚੇਚੇ ਤੌਰ ‘ਤੇ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੀਆਂ ਜ਼ੋਨਲ ਖੇਡਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ
Ad Position 24