08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸ੍ਰੀ ਚਮਕੌਰ ਸਾਹਿਬ ਦੀਆਂ ਜ਼ੋਨਲ ਖੇਡਾਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 24-07-2026
ਸ੍ਰੀ ਚਮਕੌਰ ਸਾਹਿਬ, 23 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੀਆਂ ਜ਼ੋਨਲ ਖੇਡਾਂ 3 ਅਗਸਤ ਤੋਂ 5 ਅਗਸਤ ਤੱਕ ਕਰਵਾਇਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ੋਨਲ ਕਮੇਟੀ ਦੀ ਮੀਟਿੰਗ ਜ਼ੋਨਲ ਇੰਚਾਰਜ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਮੁੱਚੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਖੇਡਾਂ ਸਬੰਧੀ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਜ਼ੋਨਲ ਸਕੱਤਰ ਹਰਮਨਦੀਪ ਸਿੰਘ ਰੂਪੀ ਸੰਧੂ ਨੇ ਦੱਸਿਆ ਕਿ ਇਹ ਖੇਡਾਂ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ, ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸਟੇਡੀਅਮ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਸ ਉਲੀਕੇ ਪ੍ਰੋਗਰਾਮ ਤਹਿਤ 3 ਅਗਸਤ ਨੂੰ ਲੜਕੀਆਂ ਦੇ ਸਾਰੇ ਗਰੁੱਪ ਅਤੇ ਲੜਕਿਆਂ ਦੇ ਅੰਡਰ 14 ਸਾਲਾ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ। 4 ਅਗਸਤ ਅਤੇ 5 ਅਗਸਤ ਨੂੰ ਲੜਕਿਆਂ ਦੇ ਅੰਡਰ 17 ਅਤੇ 19 ਵਰਗ ਦੇ ਮੁਕਾਬਲੇ ਹੋਣਗੇ। ਇਨ੍ਹਾਂ ਮੁਕਾਬਲਿਆਂ ਵਿਚ ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ, ਵਾਲੀਬਾਲ, ਖੋ-ਖੋ, ਫੁੱਟਬਾਲ, ਕ੍ਰਿਕੇਟ ਅਤੇ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਸਮੂਹ ਸਕੂਲਾਂ ਦੇ ਡੀ. ਪੀ. ਈ. ਅਤੇ ਪੀ. ਟੀ. ਆਈ. ਅਧਿਆਪਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਦੋਆ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ, ਮੈਡੀਕਲ ਤੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਐੱਚ. ਪੀ. ਵੀ. ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24