ਰੂਪਨਗਰ, 24 ਜੁਲਾਈ (ਸਤਨਾਮ ਸਿੰਘ ਸੱਤੀ)- ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਕਥਿਤ ਪੁਲਿਸ ਕਾਰਵਾਈ ਦੇ ਵਿਰੋਧ ਵਿਚ ਰੂਪਨਗਰ ਵਿਖੇ ਵੱਖ-ਵੱਖ ਵਿਦਿਆਰਥੀ, ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਵਿਦਿਆਰਥੀਆਂ ’ਤੇ ਬਲ ਪ੍ਰਯੋਗ ਕੀਤਾ ਗਿਆ, ਜਿਸ ਨਾਲ ਕਈ ਵਿਦਿਆਰਥੀ ਜ਼ਖ਼ਮੀ ਹੋਏ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫ਼ਾ ਦੇਣ, ਨੀਟ ਪੇਪਰ ਲੀਕ ਮਾਮਲੇ ਵਿਚ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ, ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ’ਤੇ ਦਰਜ ਕੇਸ ਵਾਪਸ ਲਏ ਜਾਣ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਰੰਧਾਵਾ, ਵੀਰ ਸਿੰਘ ਬੜਵਾ, ਰਿਟਾਇਰਡ ਪ੍ਰਿੰਸੀਪਲ ਸੰਤ ਸੁਰਿੰਦਰਪਾਲ ਸਿੰਘ, ਧਰਮਿੰਦਰ ਸਿੰਘ ਸੈਣੀਮਾਜਰਾ, ਅਜੈ ਭੱਟੀ, ਬਹਾਦਰ ਚੰਦ, ਸਤਿਅਮ, ਗਿਆਨ ਚੰਦ, ਜਤਿੰਦਰ ਸਿੰਘ, ਗੌਰਵ ਰਾਣਾ, ਮਨਪ੍ਰੀਤ ਕੌਰ ਤੇ ਪਰਵਿੰਦਰ ਭਾਰਤੀ ਨੇ ਸੰਬੋਧਨ ਕੀਤਾ। ਇਸ ਮੌਕੇ ਬਲਜੀਤ ਸਿੰਘ, ਵਿਪਨ ਰਾਏ, ਅਜੀਤ ਪ੍ਰਦੇਸੀ, ਜਰਨੈਲ ਸਿੰਘ, ਹਰਦੀਪ ਕੋਟਲਾ, ਹਰਪ੍ਰੀਤ ਸਿੰਘ, ਕਰਨਵੀਰ ਸਿੰਘ ਸਿੱਧੂ, ਅਵਤਾਰ ਸਿੰਘ ਤੇ ਮੁਹੰਮਦ ਆਸਿਫ਼ ਖ਼ਾਨ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।