16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸੰਗਤ ਜੋੜੋ ਮਿਸ਼ਨ ਤਹਿਤ ਕੀਰਤਨ ਦਰਬਾਰ ਅੱਜ

Ad Position 21
repet_subhas-goyals [Copy P29]
ਅਜੀਤ ਡੈਸਕ 25-07-2026
ਰੂਪਨਗਰ, 24 ਜੁਲਾਈ (ਸਤਨਾਮ ਸਿੰਘ ਸੱਤੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰੂਪਨਗਰ ਵਿਖੇ 13ਵਾਂ ‘ਸੰਗਤ ਜੋੜੋ ਮਿਸ਼ਨ’ ਕੀਰਤਨ ਦਰਬਾਰ 25 ਜੁਲਾਈ (ਸ਼ਨੀਵਾਰ) ਨੂੰ ਸ਼ਾਮ 7:00 ਵਜੇ ਤੋਂ ਰਾਤ 10:00 ਵਜੇ ਤੱਕ ਸਜਾਇਆ ਜਾਵੇਗਾ। ਇਸ ਮੌਕੇ ਭਾਈ ਕਮਲਜੀਤ ਸਿੰਘ ਸ਼ਾਂਤ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਚਰਨ ਸਿੰਘ ਭਾਟੀਆ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜਟਵਾਹੜ੍ਹ–ਟਿੱਬਾ ਟੱਪਰੀਆਂ ਸੜਕ ਦਾ ਨਿਰਮਾਣ ਜੰਗੀ ਪੱਧਰ ’ਤੇ ਜਾਰੀ, ਜਲਦ ਲੋਕਾਂ ਨੂੰ ਮਿਲੇਗੀ ਸੁਵਿਧਾ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਨੂਰਪੁਰ ਬੇਦੀ ਇਲਾਕੇ ’ਚ ਬਿਜਲੀ ਸਪਲਾਈ ਹੋਈ ਪ੍ਰਭਾਵਿਤ
Ad Position 24