02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ’ਤੇ ਜ਼ਿਲ੍ਹਾ ਕਾਂਗਰਸ ਵਲੋਂ ਵਿਜੇ ਮਾਰਚ, ਲੱਡੂ ਵੰਡ ਕੇ ਮਨਾਈ ਖ਼ੁਸ਼ੀ

Ad Position 21
No active advertisement
ਅਜੀਤ ਡੈਸਕ 26-07-2026
ਰੂਪਨਗਰ, 25 ਜੁਲਾਈ (ਸਤਨਾਮ ਸਿੰਘ ਸੱਤੀ)-ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਵਲੋਂ ਵਿਜੇ ਮਾਰਚ ਕੱਢ ਕੇ ਅਤੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਾਂਗਰਸੀ ਆਗੂਆਂ ਨੇ ਇਸ ਨੂੰ ਦੇਸ਼ ਦੇ ਨੌਜਵਾਨਾਂ ਤੇ ਵਿਦਿਆਰਥੀਆਂ ਦੇ ਸੰਘਰਸ਼ ਦੀ ਜਿੱਤ ਕਰਾਰ ਦਿੱਤਾ। ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਭਰ ਦੇ ਨੌਜਵਾਨਾਂ ਤੇ ਵਿਦਿਆਰਥੀਆਂ ਨੇ ਆਪਣੇ ਹੱਕਾਂ ਲਈ ਲੰਬੇ ਸਮੇਂ ਤੱਕ ਲੋਕਤੰਤਰੀ ਢੰਗ ਨਾਲ ਸੰਘਰਸ਼ ਕੀਤਾ, ਜਿਸ ਦੇ ਨਤੀਜੇ ਵਜੋਂ ਕੇਂਦਰ ਸਰਕਾਰ ਨੂੰ ਝੁਕਣਾ ਪਿਆ। ਉਨ੍ਹਾਂ ਕਿਹਾ ਕਿ ਇਹ ਜਿੱਤ ਨੌਜਵਾਨ ਸ਼ਕਤੀ ਦੀ ਏਕਤਾ, ਦ੍ਰਿੜ੍ਹਤਾ ਅਤੇ ਲੋਕਤੰਤਰੀ ਸੰਘਰਸ਼ ਦੀ ਜਿੱਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਸ ਮੁੱਦੇ ਨੂੰ ਲਗਾਤਾਰ ਉਠਾਇਆ ਅਤੇ ਵਿਦਿਆਰਥੀਆਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸੜਕ ਤੋਂ ਲੈ ਕੇ ਸੰਸਦ ਤੱਕ ਨੌਜਵਾਨਾਂ ਦੀ ਆਵਾਜ਼ ਨੂੰ ਉਠਾਇਆ ਅਤੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਵਿਚ ਪੂਰਾ ਸਾਥ ਦਿੱਤਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਦਾ ਨੌਜਵਾਨ ਅੱਜ ਆਪਣੇ ਹੱਕਾਂ ਦੀ ਰਾਖੀ ਲਈ ਜਾਗਰੂਕ ਹੈ ਅਤੇ ਆਪਣੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾ ਰਿਹਾ ਹੈ। ਇਸ ਮੌਕੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ, ਸੀਨੀਅਰ ਕਾਂਗਰਸੀ ਆਗੂ ਰਮੇਸ਼ ਗੋਇਲ, ਰਾਣਾ ਵਿਸ਼ਵਪਾਲ (ਜਨਰਲ ਸਕੱਤਰ ਸੰਗਠਨ), ਅਵਨੀਸ਼ ਮੋਦਗਿਲ, ਰਾਜੇਸ਼ ਕੁਮਾਰ, ਹਿਮਾਂਸ਼ੂ ਟੰਡਨ, ਆਸਿਫ਼ (ਪ੍ਰਧਾਨ, ਘੱਟ ਗਿਣਤੀ ਸੈੱਲ), ਸੋਨੀਆ ਪੂਰੀ, ਰਾਣਾ ਰਵਨੀਤ ਕੰਗ, ਕਾਬਲ ਰਾਣਾ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੇ ਧਰਨੇ ’ਚ ਪੁੱਜੇ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ, ਹੜਤਾਲ ਦਾ ਕੀਤਾ ਸਮਰਥਨ ਅਗਲੀ ਖ਼ਬਰ ਰੂਪਨਗਰ ਵਿਚ ਭਾਜਪਾ ਨੂੰ ਮਿਲੀ ਹੋਰ ਮਜ਼ਬੂਤੀ
Ad Position 24
No active advertisement